ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਟੀ. ਪੁਆਇੰਟ ਭਗਤ ਨਗਰ ਨਜ਼ਦੀਕ ਇਕ ਕਥਿਤ ਦੋਸ਼ੀ ਬਿੱਲਾ ਵਾਸੀ ਬਸਤੀ ਭੱਟੀਆਂ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਉਸ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਮਾਡਲ ਟਾਊਨ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ | ਜਦਕਿ ਥਾਣਾ ਸਿਟੀ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਤੁਲਸੀ ਨਗਰ ਦੇ ਵਾਸੀ ਕਮਲਜੀਤ ਸਿੰਘ ਉਰਫ਼ ਕਮਲੀ ਨੂੰ ਕਾਬੂ ਕਰਕੇ ਉਸ ਤੋਂ 113 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ |