21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 03-02-2026
ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਇਲਾਕੇ 'ਚ ਵਾਪਰੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪਿੱਪਲਾਂਵਾਲਾ ਦੇ ਵਾਸੀ ਪਰਮਿੰਦਰ ਸਿੰਘ ਨੇ ਥਾਣਾ ਸਦਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ 28 ਜਨਵਰੀ ਨੂੰ ਉਹ ਆਪਣੇ ਚਚੇਰੇ ਭਰਾ ਜਨਕ ਰਾਜ (23) ਨਾਲ ਮੋਟਰਸਾਈਕਲ 'ਤੇ ਨਵਾਂਸ਼ਹਿਰ ਜਾ ਰਿਹਾ ਸੀ | ਉਸ ਨੇ ਦੱਸਿਆ ਕਿ ਜਦੋਂ ਉਹ ਨੰਗਲ ਸ਼ਹੀਦਾਂ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੇ ਅੱਗੇ ਜਾ ਰਹੇ ਇਕ ਐਕਟਿਵਾ ਚਾਲਕ ਨੇ ਬਿਨਾਂ ਸੰਕੇਤ ਦਿੱਤਿਆਂ ਐਕਟਿਵਾ ਮੋੜ ਦਿੱਤੀ, ਜਿਸ ਦੇ ਚੱਲਦਿਆਂ ਉਹ ਉਸ ਨਾਲ ਟਕਰਾ ਗਏ ਅਤੇ ਉਹ ਦੋਨੋਂ ਹੇਠਾਂ ਡਿੱਗ ਗਏ | ਇਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਜਨਕ ਰਾਜ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਜਲੰਧਰ ਰੈਫ਼ਰ ਕਰ ਦਿੱਤਾ ਅਤੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਜਨਕ ਰਾਜ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਖੁੱਲੇ੍ਹ ਦਰਬਾਰ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਦੌਲਤਪੁਰ ਤੋਂ ਅੱਗੇ ਕਰਟੋਲੀ ਰੇਲਵੇ ਸਟੇਸ਼ਨ ਤੱਕ ਜਲਦੀ ਪਹੁੰਚੇਗੀ ਪੈਸੇਂਜਰ ਰੇਲ ਗੱਡੀ
Ad Position 24