21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਵਿਧਾਇਕ ਘੁੰਮਣ ਨੇ ਖੁੱਲੇ੍ਹ ਦਰਬਾਰ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 03-02-2026

ਤਲਵਾੜਾ, 2 ਫਰਵਰੀ (ਮਹਿਤਾ)-ਤਲਵਾੜਾ ਦੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਤਲਵਾੜਾ ਖੇਤਰ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਖੁੱਲ੍ਹਾ ਦਰਬਾਰ ਲਗਾਇਆ | ਐਡ. ਘੁੰਮਣ ਨੇ ਜ਼ਿਆਦਾਤਰ ਮੁਸ਼ਕਿਲਾਂ ਦਾ ਹੱਲ ਮੌਕੇ 'ਤੇ ਹੀ ਕਰਵਾ ਦਿੱਤਾ ਅਤੇ ਕੁੱਝ ਮੁਸ਼ਕਿਲਾਂ ਦੇ ਹੱਲ ਲਈ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ | ਇਸ ਮੌਕੇ ਸੇਵਾ ਮੁਕਤ ਮੈਨੇਜਰ ਠਾ. ਰਮਨਦੀਪ ਸਿੰਘ ਕੰਵਰ ਸਰਪੰਚ ਦੁਮੋਆਲ, ਪ੍ਰਧਾਨ ਨਗਰ ਪੰਚਾਇਤ ਤਲਵਾੜਾ ਆਸ਼ੂ ਅਰੋੜਾ, ਐਮ.ਸੀ. ਜੋਗਿੰਦਰਪਾਲ ਛਿੰਦਾ, ਸਰਪੰਚ ਨਿੱਕੂਚੱਕ ਰਫ਼ੀਕ ਸਿੰਘ ਸਾਬੀ, ਦਵਿੰਦਰਪਾਲ ਸਿੰਘ ਸੇਠੀ, ਵਿਕਰਾਂਤ ਯੋਤੀ, ਸੰਮਤੀ ਮੈਂਬਰ ਬੌਬੀ ਕੌਸ਼ਲ ਆਦਿ ਤੋਂ ਇਲਾਵਾ ਇਲਾਕੇ ਦੇ ਪੰਚ, ਸਰਪੰਚ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਮੂਹ ਤਲਵਾੜਾ ਖੇਤਰ ਨਿਵਾਸੀ ਤੇ 'ਆਪ' ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਦਾ ਰੋਡ-ਮੈਪ ਹੈ 'ਕੇਂਦਰੀ ਬਜਟ 2026-27' - ਸਾਂਪਲਾ ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ
Ad Position 24