ਹੁਸ਼ਿਆਰਪੁਰ, 2 ਫਰਵਰੀ (ਨਰਿੰਦਰ ਸਿੰਘ ਬੱਡਲਾ)-ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਨਾਲ ਇਹ ਸਾਬਿਤ ਹੋ ਗਿਆ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਤਹਿਤ ਆਪਣੇ ਸਿਆਸੀ ਵਿਰੋਧੀਆਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਅਬਜ਼ਰਵਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਹਰਸਿਮਰਨ ਸਿੰਘ ਹਰਜੀ ਬਾਜਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਇਸ ਰਾਹਤ ਨੇ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਆਿਖ਼ਰਕਾਰ ਹਰ ਇੱਕ ਮਾਮਲੇ ਵਿਚ ਜਿੱਤ ਸੱਚਾਈ ਦੀ ਹੀ ਹੁੰਦੀ ਹੈ | ਹਰਸਿਮਰਨ ਬਾਜਵਾ ਨੇ ਕਿਹਾ ਕਿ ਮਜੀਠੀਆ ਨੂੰ ਮਿਲੀ ਜ਼ਮਾਨਤ ਪਿੱਛੋਂ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ 'ਚ ਜਿੱਥੇ ਖ਼ੁਸ਼ੀ ਦੀ ਲਹਿਰ ਹੈ ਉੱਥੇ ਹੀ ਇਸ ਨਾਲ ਪਾਰਟੀ ਵਰਕਰਾਂ ਤੇ ਆਗੂਆਂ ਦਾ ਮਨੋਬਲ ਪਹਿਲਾ ਨਾਲੋ ਵੀ ਵੱਧ ਜਾਵੇਗਾ |
ਮਜੀਠੀਆ ਨੂੰ ਮਿਲੀ ਜ਼ਮਾਨਤ ਸੱਚਾਈ ਦੀ ਜਿੱਤ - ਹਰਜੀ ਬਾਜਵਾ
ਹਰਸਿਮਰਨ ਸਿੰਘ ਹਰਜੀ ਬਾਜਵਾ<br/>
03-02-2026