ਤਲਵਾੜਾ, 2 ਫਰਵਰੀ (ਐਚ. ਐਸ. ਮਿੱਠੂ)-ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਤਲਵਾੜਾ ਪੁਲਿਸ ਵਲੋਂ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਸਤਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਓਮ ਪ੍ਰਕਾਸ਼ ਵਲੋਂ ਪੁਲਿਸ ਪਾਰਟੀ ਸਮੇਤ ਟੈਰਸ ਰੋਡ ਨੇੜੇ ਪੁਲ ਕੋਲ ਨਾਕਾ ਲਗਾਇਆ ਹੋਇਆ ਸੀ | ਉਸ ਮੌਕੇ ਚੈਕਿੰਗ ਦੌਰਾਨ ਇਕ ਵਿਅਕਤੀ ਪਾਸੋਂ 215 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ | ਪੁੱਛਗਿਛ ਕਰਨ ਉਪਰੰਤ ਉਸ ਨੇ ਆਪਣਾ ਨਾਮ ਮਨੀਸ਼ ਪੁੱਤਰ ਰਵੀ ਵਰਮਾ ਵਾਸੀ ਇੰਦਰਾ ਕਾਲੋਨੀ ਦਸਿਆ | ਇਸ ਸੰਬੰਧੀ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿਤੀ ਗਈ ਹੈ |