ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਮਿਲੇਗੀ 5-5 ਲੱਖ ਰੁਪਏ ਦੀ ਗਰਾਂਟ-ਪ੍ਰੋ. ਜੀ. ਐੱਸ. ਮੁਲਤਾਨੀ
ਅਜੀਤ ਡੈਸਕ
03-02-2026
ਮੁਕੇਰੀਆਂ, 2 ਫਰਵਰੀ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੀ ਸਰਕਾਰ ਜਦ ਦੀ ਬਣੀ ਹੋਈ ਹੈ ਉਦੋਂ ਤੋਂ ਹੀ ਲੋਕ ਪੱਖੀ ਅਤੇ ਲੋਕ ਹਿਤਾਂ ਦੇ ਕੰਮ ਲਗਾਤਾਰ ਜਾਰੀ ਹਨ | ਇਹ ਪ੍ਰਗਟਾਵਾ ਹਲਕਾ ਮੁਕੇਰੀਆਂ ਤੋਂ 'ਆਪ' ਇੰਚਾਰਜ ਪ੍ਰੋ. ਜੀ. ਐੱਸ. ਮੁਲਤਾਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਜਿਹੜੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਵੇਗੀ ਉਸ ਪੰਚਾਇਤ ਨੂੰ 5 ਲੱਖ ਰੁਪਏ ਦੀ ਵੱਖਰੀ ਗਰਾਂਟ ਦਿੱਤੀ ਜਾਵੇਗੀ ਜਿਸ ਨੂੰ ਭਗਵੰਤ ਮਾਨ ਦੀ ਸਰਕਾਰ ਨੇ ਪੂਰਾ ਕਰ ਦਿੱਤਾ ਹੈ ਅਤੇ ਇਸ ਦੇ ਪੈਸੇ ਆ ਚੁੱਕੇ ਹਨ ਅਜੇ ਜਲਦੀ ਹੀ ਪੰਚਾਇਤਾਂ ਨੂੰ 5-5 ਲੱਖ ਰੁਪਏ ਉਨ੍ਹਾਂ ਦੇ ਖਾਤੇ 'ਚ ਪਾ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਹੈ ਅਤੇ ਜਿੰਨੇ ਵੀ ਲੋਕਾਂ ਨਾਲ ਵਾਅਦੇ ਕੀਤੇ ਸੀ, ਇਨ੍ਹਾਂ ਚਾਰ ਸਾਲਾਂ ਵਿਚ ਸਰਕਾਰ ਨੇ ਲਗਭਗ ਸਾਰੇ ਵਾਅਦੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਜਿਹੜਾ ਕੋਈ ਕੰਮ ਰਹਿ ਗਿਆ ਹੈ, ਉਹ ਵੀ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕਾਂ ਦੇ ਪੱਖ ਦੀ ਗੱਲ ਕਰਦੀ ਆਈ ਜਿਸ ਕਾਰਨ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਬਹੁਤ ਖ਼ੁਸ਼ ਹਨ, ਕਿਉਂਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ