ਭੰਗਾਲਾ, 2 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਦੀ ਮੀਟਿੰਗ ਭੰਗਾਲਾ ਵਿਖੇ ਬਲਾਕ ਪ੍ਰਧਾਨ ਸੂਬੇਦਾਰ ਮੇਜਰ ਗੁਰਮੀਤ ਸਿੰਘ ਛੰਨੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬੇਦਾਰ ਮੇਜਰ ਕੁਲਵਿੰਦਰ ਸਿੰਘ, ਸੂਬੇਦਾਰ ਭਗਵਾਨ ਰੈਣਾ ਤੇ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇਦਾਰ ਮੇਜਰ ਗੁਰਮੀਤ ਸਿੰਘ ਛੰਨੀ ਨੇ ਦੱਸਿਆ ਕਿ ਸੂਬਾ ਪ੍ਰਧਾਨ ਕੈਪਟਨ ਗੁਰਦੀਪ ਸਿੰਘ ਟਾਂਡਾ ਸੈਨਾ ਮੈਡਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੰਗ ਪੱਤਰ ਦਿੱਤੇ ਜਾਣਗੇ | ਇਸ ਸੰਬੰਧੀ 5 ਫਰਵਰੀ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਮ ਤੇ 11 ਵਜੇ ਤੋਂ ਲੈ ਕੇ 1 ਵਜੇ ਦੇ ਵਿਚਕਾਰ ਮੰਗ ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਗਵਰਨਰ ਨੂੰ ਵੀ ਇਸ ਸੰਬੰਧ ਵਿਚ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਕੈਪਟਨ ਵਿਜੇ ਕੁਮਾਰ, ਸੂਬੇਦਾਰ ਵਿਜੇ ਸਿੰਘ, ਹੌਲਦਾਰ ਦਵਿੰਦਰ ਸਿੰਘ ਆਦਿ ਹਾਜ਼ਰ ਸਨ |