23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੀ.ਐਨ.ਬੀ.ਆਰ.ਸੈਟੀ 'ਚ ਕੋਰਸਾਂ ਲਈ ਚਾਹਵਾਨ ਦਸਤਾਵੇਜ਼ ਜਮ੍ਹਾਂ ਕਰਵਾਉਣ- ਗੁਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 03-02-2026
ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਬਿਊਟੀ ਪਾਰਲਰ ਦੀ ਟ੍ਰੇਨਿੰਗ ਦੀ ਸ਼ੁਰੂਆਤ ਕਰਦੇ ਹੋਏ ਸੰਸਥਾ ਦੇ ਡਾਇਰੈਕਟ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਨ.ਬੀ. ਗ੍ਰਾਮੀਣ ਸਵੈ-ਰੁਜ਼ਗਾਰ ਸਿਖਲਾਈ ਸੈਂਟਰ 'ਚ ਫਰਵਰੀ ਮਹੀਨੇ 'ਚ ਕੰਪਿਊਟਰ ਟੈਲੀ, ਫਰਿੱਜ ਅਤੇ ਏ.ਸੀ. ਦੀ ਮੁਰੰਮਤ ਅਤੇ ਫਾਸਟ ਫੂਡ ਸਿਖਲਾਈ ਦੇ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ | ਇਨ੍ਹਾਂ ਕੋਰਸਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਪ੍ਰਦਾਨ ਕਰਨਾ ਹੈ | ਇਨ੍ਹਾਂ ਕੋਰਸਾਂ ਨੂੰ ਕਰਨ ਉਪਰੰਤ ਨੌਜਵਾਨ ਆਪਣਾ ਕੰਮ ਸ਼ੁਰੂ ਕਰ ਸਕਦੇ ਹਨ ਅਤੇ ਕੋਰਸਾਂ 'ਚ ਸ਼ਾਮਿਲ ਹੋਣ ਦੀ ਉਮਰ ਹੱਦ ਵਧਾ ਕੇ 18 ਤੋਂ 50 ਸਾਲ ਤੱਕ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਾਰੇ ਕੋਰਸ ਬਿਲਕੁਲ ਮੁਫ਼ਤ ਹਨ ਅਤੇ ਸਰਕਾਰ ਵਲੋਂ ਲਗਾਏ ਜਾ ਰਹੇ ਹਨ | ਚਾਹਵਾਨ ਨੌਜਵਾਨ ਆਪਣਾ ਆਧਾਰ ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ ਲੈ ਕੇ ਪੀ.ਐਨ.ਬੀ. ਆਰ.ਸੈਟੀ ਦਫ਼ਤਰ ਸਾਹਮਣੇ ਮੁੱਖ ਡਾਕ ਘਰ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਆਪਣਾ ਦਾਖ਼ਲਾ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ
Ad Position 24