23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਟੀਮ ਨੇ ਭਰੇ ਸੈਂਪਲ

Ad Position 21
No active advertisement
ਅਜੀਤ ਡੈਸਕ 03-02-2026
ਹੁਸ਼ਿਆਰਪੁਰ, 2 ਫ਼ਰਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਖਪਤਕਾਰਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੇ ਪਦਾਰਥ ਉਪਲੱਬਧ ਕਰਵਾਉਣ ਲਈ ਸਿਹਤ ਵਿਭਾਗ ਹੁਸ਼ਿਆਰਪੁਰ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਹੁਕਮਾਂ ਹੇਠ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਬੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਦੀ ਅਗਵਾਈ ਵਿਚ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਅਤੇ ਟੀਮ ਮੈਂਬਰਾਂ ਨੇ ਅੱਜ ਹੁਸ਼ਿਆਰਪੁਰ 'ਚ ਦੁਕਾਨਾਂ ਤੋਂ ਕੇਕ, ਪੇਸਟਰੀ, ਗੁੜ ਗੱਚਕ, ਬਨਸਪਤੀ ਤੇਲ ਅਤੇ ਘਿਓ ਸਮੇਤ ਜੂਸ ਦੇ 6 ਸੈਂਪਲ ਭਰੇ ਅਤੇ ਚੈਕਿੰਗ ਕੀਤੀ | ਇਸ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ.ਜਤਿੰਦਰ ਭਾਟੀਆ ਨੇ ਕਿਹਾ ਕਿ ਮਿਲਾਵਟ ਅਤੇ ਗੁਣਵੱਤਾ ਰਹਿਤ ਖਾਧ ਪਦਾਰਥਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਜਨਤਾ ਦੀ ਸਿਹਤ ਨਾਲ ਕੋਈ ਸਮਝੌਤਾ ਨਾ ਹੋਵੇ | ਉਨ੍ਹਾਂ ਨੇ ਦੱਸਿਆ ਕਿ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਅਤੇ ਉਨ੍ਹਾਂ ਦੀ ਟੀਮ ਵਲੋਂ ਸ਼ਿਵਮ ਹਸਪਤਾਲ ਦੇ ਨੇੜੇ ਦੀਆ ਦੁਕਾਨਾਂ ਅਤੇ ਰੇਹੜੀਆਂ ਵਾਲਿਆ ਤੋਂ ਜੂਸ ਦੇ ਸੈਂਪਲ ਭਰੇ ਗਏ ਹਨ | ਭਰੇ ਗਏ ਸੈਂਪਲਾਂ ਨੂੰ ਜਾਂਚ ਲਈ ਫੂਡ ਲੈਬ ਭੇਜਿਆ ਗਿਆ ਹੈ ਅਤੇ ਰਿਪੋਰਟ ਦੇ ਆਧਾਰ 'ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਬਜਟ ਪੰਜਾਬ ਲਈ ਨਿਰਾਸ਼ਾਜਨਕ-ਘੁੰਮਣ ਅਗਲੀ ਖ਼ਬਰ ਬਲਬੀਰ ਸਿੰਘ ਸ਼ਾਹ ਸਰਪੰਚ ਦੀ ਯਾਦ 'ਚ ਤੀਸਰੇ ਖੂਨਦਾਨ ਕੈਂਪ ਦਾ ਸਾਬਕਾ ਵਿਧਾਇਕ ਸਿੱਕੀ ਵਲੋਂ ਉਦਘਾਟਨ <br/>
Ad Position 24