ਰਾਮਗੜ੍ਹ ਸੀਕਰੀ, 2 ਫਰਵਰੀ (ਕਟੋਚ)-ਵਿਧਾਇਕ ਦਸੂਹਾ ਐਡ. ਕਰਮਵੀਰ ਸਿੰਘ ਘੁੰਮਣ ਨੇ ਕੇਂਦਰੀ ਬਜਟ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੇ ਪੰਜਾਬ ਨੂੰ ਨਿਰਾਸ਼ ਹੀ ਕੀਤਾ ਹੈ | ਉਨ੍ਹਾਂ ਕਿਹਾ ਕਿ ਬਜਟ ਵਿਚ ਕਿਸਾਨਾਂ ਲਈ ਐਮ. ਐਸ. ਪੀ. ਦੀ ਕੋਈ ਗਰੰਟੀ ਨਹੀਂ ਦਿੱਤੀ, ਨੌਜਵਾਨਾਂ ਲਈ ਰੋਜ਼ਗਾਰ ਦਾ ਕੋਈ ਭਰੋਸਾ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਅਨਾਜ ਪੈਦਾ ਕਰਨ ਵਾਲੇ ਸੂਬਿਆਂ ਦੀਆਂ ਜਾਇਜ਼ ਮੰਗਾਂ ਨੂੰ ਇਸ ਵਾਰ ਫਿਰ ਨਜ਼ਰ ਅੰਦਾਜ਼ ਕੀਤਾ ਗਿਆ ਹੈ |