23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

7 ਦਿਨਾ 20ਵਾਂ ਸ਼ਹੀਦ ਹਜ਼ਾਰਾ ਸਿੰਘ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 03-02-2026
ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਪਿੰਡ ਜਾਂਗਲੀਆਣਾ ਵਿਖੇ ਐਨ.ਆਰ.ਆਈ. ਵੀਰਾਂ, ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 7 ਦਿਨਾਂ 20ਵਾਂ ਸ਼ਹੀਦ ਹਜ਼ਾਰਾ ਸਿੰਘ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ | ਇਸ ਮੌਕੇ ਭਾਈ ਮਨਪ੍ਰੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਜਾਂਗਲੀਆਣਾ ਵਲੋਂ ਅਰਦਾਸ ਕੀਤੀ ਗਈ | ਟੂਰਨਾਮੈਂਟ ਦਾ ਉਦਘਾਟਨ ਕਰਨੈਲ ਸਿੰਘ ਗੀਤਕਾਰ ਵਲੋਂ ਕੀਤਾ ਗਿਆ | ਇਸ ਮੌਕੇ ਉਦਘਾਟਨ ਮੈਚ ਸਰਹਾਲਾ ਖ਼ੁਰਦ ਅਤੇ ਚੱਕ ਕਟਾਰੂ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ 'ਚ ਚੱਕ ਕਟਾਰੂ ਦੀ ਟੀਮ ਜੇਤੂ ਰਹੀ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਫਾਈਨਲ ਮੁਕਾਬਲੇ ਦੌਰਾਨ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਪਹਿਲਾ ਇਨਾਮ 61 ਹਜਾਰ ਰੁਪਏ ਤੇ ਦੂਸਰਾ ਇਨਾਮ 41000 ਰੁਪਏ ਦਿੱਤਾ ਜਾਵੇਗਾ | ਇਸ ਮੌਕੇ ਸਰਪੰਚ ਮਨਜੀਤ ਕੌਰ, ਉਂਕਾਰ ਸਿੰਘ, ਮੀਨਾ ਕੁਮਾਰੀ, ਲੈਂਬਰ ਸਿੰਘ, ਬਲਵਿੰਦਰ ਕੌਰ, ਕੁਲਜੀਤ ਸਿੰਘ, ਮਾ: ਪਿਆਰਾ ਲਾਲ, ਹਰਵਿੰਦਰ ਸਿੰਘ, ਅਮਰੀਕ ਸਿੰਘ, ਜਸਵੀਰ ਸਿੰਘ, ਮਨਮਿੰਦਰ ਸਿੰਘ ਮਿੱਠੂ ਸਪੇਨ, ਤਲਵਿੰਦਰ ਸਿੰਘ, ਮਨੀ ਪਰਮਾਰ, ਸਰਬਜੀਤ ਸਿੰਘ, ਅੱਛਰ ਸਿੰਘ ਕੈਨੇਡਾ, ਨਿਰਵੈਰ ਸਿੰਘ ਬਿੱਲਾ, ਮਨੀ ਫੌਜੀ, ਕੁਲਭੂਸ਼ਨ ਸਿੰਘ, ਪ੍ਰਦੀਪ ਕੁਮਾਰ, ਬਲਵਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |
02 ਐਚ ਐਸ ਪੀ 04
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸੱਚਾਈ ਸਾਹਮਣੇ ਆਈ-ਸੀਕਰੀ ਅਗਲੀ ਖ਼ਬਰ ਕੇਂਦਰੀ ਬਜਟ ਪੰਜਾਬ ਲਈ ਨਿਰਾਸ਼ਾਜਨਕ-ਘੁੰਮਣ
Ad Position 24