ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਨੇ ਕਿਹਾ ਕਿ ਨਿਆਂਪਾਲਿਕਾ 'ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਆਸ ਰੱਖਦਾ ਹੈ | ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਮਜੀਠੀਆ ਸੰਬੰਧੀ ਦਿੱਤਾ ਗਿਆ ਇਹ ਫ਼ੈਸਲਾ ਸ਼ਲਾਘਾਯੋਗ ਹੈ ਅਤੇ ਇਸ ਨਾਲ ਸੱਚਾਈ ਸਭ ਦੇ ਸਾਹਮਣੇ ਆ ਗਈ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਝੂਠੇ ਕੇਸ ਦਰਜ ਕਰਕੇ ਲੰਮੇ ਸਮੇਂ ਤੋਂ ਮਜੀਠੀਆ ਨੂੰ ਜੇਲ੍ਹ 'ਚ ਡੱਕਿਆ ਹੋਇਆ ਸੀ, ਜਿਸ ਨਾਲ ਮਨੁੱਖੀ ਅਧਿਕਾਰਾਂ ਦਾ ਵੀ ਘਾਣ ਕੀਤਾ ਜਾ ਰਿਹਾ ਸੀ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਨਾਲ ਇਨਸਾਫ਼ ਕਰਦਿਆਂ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਦਿੱਤੀ ਹੈ, ਜਿਸ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਬਲ ਹੋਰ ਵੀ ਵੱਧ