23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਡੀ.ਏ.ਵੀ. ਕਾਲਜ 'ਚ ਡਾ. ਮਹਿੰਦਰ ਸਿੰਘ ਰੰਧਾਵਾ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 03-02-2026
ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਪੰਜਾਬੀ ਵਿਭਾਗ ਵਲੋਂ ਪ੍ਰਸਿੱਧ ਲੇਖਕ ਤੇ ਸਾਹਿਤਕਾਰ ਡਾ. ਮਹਿੰਦਰ ਸਿੰਘ ਰੰਧਾਵਾ ਦਾ ਜਨਮ ਦਿਨ ਮਨਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਬਹੁ-ਪੱਖੀ ਸ਼ਖ਼ਸੀਅਤ ਡਾ. ਰੰਧਾਵਾ ਦੇ ਜੀਵਨ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਖ਼ਸੀਅਤ ਤੋਂ ਪ੍ਰੇਰਨਾ ਲੈਣ ਲਈ ਕਿਹਾ | ਇਸ ਮੌਕੇ ਮੁੱਖ ਬੁਲਾਰੇ ਐਸੋਸੀਏਟ ਪ੍ਰੋਫੈਸਰ ਡਾ: ਕੁਲਵੰਤ ਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ. ਮਹਿੰਦਰ ਸਿੰਘ ਰੰਧਾਵਾ ਦਾ ਸੰਬੰਧ ਪਿੰਡ ਬੋਦਲਾ ਨਾਲ ਹੈ ਅਤੇ ਉਨ੍ਹਾਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਬਣਾਉਣ 'ਚ ਵੱਡਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਡਾ: ਰੰਧਾਵਾ ਨੇ ਜੀਵਨ ਭਰ ਸਾਹਿਤ ਅਤੇ ਕਲਾ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੇ ਡਾ: ਮਹਿੰਦਰ ਸਿੰਘ ਰੰਧਾਵਾ ਦੇ ਲੋਕ ਗੀਤਾਂ ਨੂੰ ਆਪਣੇ ਸਿਲੇਬਸ 'ਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਮਾਣ ਬਖ਼ਸ਼ਿਆ | ਇਸ ਮੌਕੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਮਰਜੀਤ ਸਿੰਘ, ਡਾ: ਇੰਦਰਜੀਤ ਸਿੰਘ ਆਦਿ ਸਮੇਤ ਵਿਦਿਆਰਥੀ ਹਾਜ਼ਰ ਸਨ |
02 ਐਚ ਐਸ ਪੀ 13
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਮਤਿ ਸੇਵਾ ਸਿਮਰਨ ਸੁਸਾਇਟੀ ਦਾ ਵਡਮੁੱਲਾ ਯੋਗਦਾਨ ਅਗਲੀ ਖ਼ਬਰ ਸਾਬਕਾ ਯੁਵਾ ਮੰਡਲ ਪ੍ਰਧਾਨ ਵਿਪਨ ਵਰਮਾ 'ਆਪ' ਵਿਚ ਸ਼ਾਮਿਲ
Ad Position 24