ਹਾਜੀਪੁਰ, 2 ਫਰਵਰੀ (ਪੁਨੀਤ ਭਾਰਦਵਾਜ)- ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਉਪਲਬਧੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖ ਕੇ ਆਮ ਆਦਮੀ ਪਾਰਟੀ ਨਾਲ ਲੋਕ ਜੁੜ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐੱਸ ਮੁਲਤਾਨੀ ਨੇ ਹਾਜੀਪੁਰ ਭਾਜਪਾ ਦੇ ਨੌਜਵਾਨ ਨੇਤਾ ਵਿਸ਼ਾਲ ਸ਼ਰਮਾ (ਮੋਨੂ) ਅਤੇ ਉਨ੍ਹਾਂ ਦੀ ਟੀਮ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਨ ਦੇ ਮੌਕੇ 'ਤੇ ਕੀਤਾ | ਇਸ ਮੌਕੇ ਪ੍ਰੋਫੈਸਰ ਜੀ.ਐੱਸ ਮੁਲਤਾਨੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਨਾਲ ਕੀਤੇ ਇੱਕ-ਇੱਕ ਵਾਅਦੇ ਨੂੰ ਪੂਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਆਪ ਲੋਕ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਾਸਤੇ ਚਲਾਈਆਂ ਗਈਆਂ ਸਕੀਮਾਂ ਦੀ ਨਿਗਰਾਨੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ | ਸੂਬੇ ਦੀ ਸਰਕਾਰ ਬਿਨਾਂ ਭੇਦਭਾਵ ਤੋਂ ਹਰ ਖੇਤਰ ਵਿਚ ਵਿਕਾਸ ਕੰਮਾਂ ਨੂੰ ਕਰਵਾ ਰਹੀ ਹੈ, ਜਿਸ ਦੇ ਕਾਰਨ ਲੋਕਾਂ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਗੁਰਜੀਤ ਸਿੰਘ, ਜਤਿੰਦਰ ਸਿੰਘ, ਹਰਜੀਤ ਸਿੰਘ ਸਹੋਤਾ ਚੇਅਰਮੈਨ ਮਾਰਕੀਟ ਕਮੇਟੀ, ਡਾਕਟਰ ਮੋਨੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਾਜ਼ਰ ਸਨ |