24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਾਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ-ਜਿੰਪਾ

Ad Position 21
No active advertisement
ਅਜੀਤ ਡੈਸਕ 03-02-2026
ਹੁਸ਼ਿਆਰਪੁਰ, 2 ਫਰਵਰੀ (ਨਰਿੰਦਰ ਸਿੰਘ ਬੱਡਲਾ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂ ਰਵਿਦਾਸ ਜੀ ਧਾਮ ਮੁਹੱਲਾ ਬਸੀ ਖਵਾਜੂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਵੱਡੀ ਪੱਧਰੀ 'ਤੇ ਸਮਾਗਮ ਕਰਵਾਉਣ ਦਾ ਜੋ ਫ਼ੈਸਲਾ ਲਿਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ 'ਚ ਫੈਲੀ ਊਚ-ਨੀਚ ਦੀ ਸੋਚ ਨੂੰ ਖ਼ਤਮ ਕਰਕੇ ਸੱਚ ਦੇ ਮਾਰਗ 'ਤੇ ਚੱਲਣ ਦਾ ਉਪਦੇਸ਼ ਦਿੱਤਾ ਸੀ | ਇਸ ਮੌਕੇ ਉਨ੍ਹਾਂ ਗੁਰੂ ਰਵਿਦਾਸ ਜੀ ਧਾਮ ਦੇ ਨਿਰਮਾਣ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਸਾਬਕਾ ਕੌਂਸਲਰ ਧਿਆਨ ਚੰਦ ਧਿਆਨਾ, ਮੋਹਨ ਲਾਲ, ਪਵਨ ਕੁਮਾਰ ਬਿੱਲਾ, ਰਾਜੂ, ਰਿੰਕੂ, ਜੋਗਿੰਦਰ ਸਿੰਘ, ਠਾਕੁਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਲਰਾ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਜਸਵੰਤ ਪੇਟ ਰੋਗਾਂ ਦਾ ਹਸਪਤਾਲ ਲੋਕਾਂ ਲਈ ਵਰਦਾਨ <br/>
Ad Position 24