24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪਿੰਡ ਕਾਲਰਾ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 03-02-2026
ਪੱਸੀ ਕੰਢੀ, 2 ਫਰਵਰੀ (ਜਗਤਾਰ ਸਿੰਘ ਰਾਜਪਾਲਮਾ)- ਪਿੰਡ ਕਾਲਰਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਭਾਈ ਸਾਹਿਬ ਭਾਈ ਪ੍ਰਦੀਪ ਸਿੰਘ ਜਵੱਦੀ ਕਲਾ ਦੇ ਰਾਗੀ ਜਥੇ ਤੋਂ ਇਲਾਵਾ ਜਸਪ੍ਰੀਤ ਕੌਰ ਤੇ ਗੁਰਵਿੰਦਰ ਦੀ ਅਗਵਾਈ ਹੇਠ ਪਿੰਡ ਦੀਆਂ ਛੋਟੀਆਂ ਬੱਚੀਆਂ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਅਤੇ ਪ੍ਰਵਚਨਾਂ ਨਾਲ ਨਿਹਾਲ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਇਸ ਮੌਕੇ ਕੀਰਤਨੀ ਜੱਥਿਆ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਪੰਚਾਇਤ ਸਕੱਤਰ ਸੁਰਿੰਦਰ ਸਿੰਘ ਨੇ ਨਿਭਾਈ | ਇਸ ਮੌਕੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦਾ ਆਉਣ ਵਾਲਾ 650ਵਾਂ ਜਨਮ ਦਿਹਾੜਾ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |
ਇਸ ਮੌਕੇ ਪੰਚਾਇਤ ਸਕੱਤਰ ਸੁਰਿੰਦਰ ਸਿੰਘ, ਨੰਬਰਦਾਰ ਗੁਰਮੀਤ ਸਿੰਘ ਭੱਟੀ, ਪਰਸ਼ੋਤਮ ਲਾਲ, ਬਲਵੀਰ ਸਿੰਘ ਬੀਰੂ, ਕਸ਼ਮੀਰ ਸਿੰਘ, ਹਰਪਾਲ ਸਿੰਘ ਭੱਟੀ, ਬਲਵਿੰਦਰ ਸਿੰਘ ਬਿੱਲੂ, ਰਸ਼ਪਾਲ ਸਿੰਘ, ਪਰਮਜੀਤ ਸਿੰਘ ਨਿੱਕੂ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ, ਰੇਸ਼ਮ ਸਿੰਘ, ਗੁਰਦੇਵ ਸਿੰਘ, ਸੁਰਜੀਤ ਸਿੰਘ, ਰਮਨ ਭੱਟੀ, ਸੁੱਚਾ ਸਿੰਘ, ਅਜੀਤ ਸਿੰਘ, ਰਸ਼ਪਿੰਦਰ ਸਿੰਘ, ਰੁਲੀਆ ਸਿੰਘ, ਏ.ਐਸ.ਆਈ. ਸੁਰਿੰਦਰਪਾਲ ਸਿੰਘ, ਸਾਬਕਾ ਸਰਪੰਚ ਦਿਲਜੀਤ ਕੌਰ, ਸਾਬਕਾ ਸਰਪੰਚ ਮਹਿੰਦਰ ਕੌਰ, ਸਰਬਜੀਤ ਕੌਰ, ਮੀਰ ਬਾਬਾ, ਦਲਵੀਰ ਸਿੰਘ, ਬੂਟਾ ਸਿੰਘ, ਊਸ਼ਾ, ਸਤਪਾਲ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ-ਰਸੂਲਪੁਰ ਅਗਲੀ ਖ਼ਬਰ ਸਾਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ-ਜਿੰਪਾ
Ad Position 24