24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ-ਰਸੂਲਪੁਰ

Ad Position 21
No active advertisement
ਅਜੀਤ ਡੈਸਕ 03-02-2026
ਟਾਂਡਾ ਉੜਮੁੜ, 2 ਫਰਵਰੀ (ਭਗਵਾਨ ਸਿੰਘ ਸੈਣੀ)-ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੌਮੀ ਜਨਰਲ ਸਕੱਤਰ ਅਰਵਿੰਦਰ ਸਿੰਘ ਰਸੂਲਪੁਰ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਚਾਈ ਦੀ ਜਿੱਤ ਹੈ | ਇਸ ਸਾਰੇ ਮਾਮਲੇ ਵਿਚ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਆਖ਼ਰ ਕਾਰ ਸੱਚ ਸਾਰਿਆਂ ਦੇ ਸਾਹਮਣੇ ਆ ਹੀ ਗਿਆ | ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਸਾਰੇ ਤੱਥਾਂ ਅਤੇ ਸਬੂਤਾਂ ਨੂੰ ਧਿਆਨ ਨਾਲ ਦੇਖਦੇ ਹੋਏ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ ਅਤੇ ਹੁਣ ਇਸ ਕੇਸ ਵਿਚ ਅਦਾਲਤ ਆਪਣੀ ਜਾਂਚ ਨੂੰ ਅੱਗੇ ਵਧਾਏਗੀ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਅੰਤ ਵਿਚ ਮਜੀਠੀਆ ਨੂੰ ਪੂਰਾ ਇਨਸਾਫ਼ ਮਿਲੇਗਾ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਦਾਰਾਪੁਰ, ਸੀਨੀਅਰ ਯੂਥ ਅਕਾਲੀ ਦਲ ਆਗੂ ਕਮਲਜੀਤ ਸਿੰਘ
Ad Position 22
No active advertisement
ਪਿਛਲੀ ਖ਼ਬਰ ਪੰਜਗਰਾੲੀਂ ਕਲਾਂ 'ਚ 'ਮੁਫ਼ਤ ਆਯੁਸ਼ ਕੈਂਪ' ਲਗਾਇਆ ਅਗਲੀ ਖ਼ਬਰ ਪਿੰਡ ਕਾਲਰਾ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24