ਬੀਣੇਵਾਲ, 3 ਫਰਵਰੀ (ਬੈਜ ਚੌਧਰੀ)-ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਉਂਕਾਰ ਸਿੰਘ ਏ. ਐਸ. ਆਈ. ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਪਿੰਡ ਹਰਵਾਂ ਵਿੱਚ ਵਹੀਕਲਾਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਪਿੰਡ ਹਰਵਾਂ ਦੀ ਗਲੀ ਵਿੱਚ ਇਕ ਨੌਜਵਾਨ ਨੂੰ ਸ਼ੱਕੀ ਹਾਲਤ ਵਿੱਚ ਦੇਖ ਕੇ ਜਦ ਤਲਾਸ਼ੀ ਲਈ ਤਾਂ ਉਸ ਪਾਸੋਂ 55 ਸੰਤਰੀ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਨੌਜਵਨ ਦੀ ਪਹਿਚਾਣ ਹਰਨੇਕ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਹਰਵਾਂ ਵਜੋਂ ਹੋਈ | ਪੁਲਿਸ ਨੇ ਐਨ ਡੀ ਪੀ ਐਸ ਐਕਟ ਦੀ ਧਾਰਾ 22/61/85 ਅਧੀਨ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗਿ੍ਫਤਾਰ ਕਰ ਲਿਆ |