08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਾਈਨਿੰਗ ਵਾਹਨਾਂ ਦੀ ਆਵਾਜਾਈ 'ਤੇ ਅੱਜ ਤੋਂ 6 ਤੱਕ ਅਸਥਾਈ ਪਾਬੰਦੀ

Ad Position 21
No active advertisement
ਅਜੀਤ ਡੈਸਕ 04-02-2026
ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਮਾਈਨਿੰਗ ਸਮੱਗਰੀ ਲੈ ਜਾਣ ਵਾਲੇ ਟਿੱਪਰਾਂ/ਟਰੱਕਾਂ ਦੀ ਆਵਾਜਾਈ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ ਹੁਕਮਾਂ ਅਨੁਸਾਰ, ਇਨ੍ਹਾਂ ਰੂਟਾਂ 'ਤੇ ਮਾਈਨਿੰਗ ਸਮੱਗਰੀ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਸਿਰਫ਼ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਹੀ ਹੋਵੇਗੀ ਅਤੇ ਇਸ ਸਮੇਂ ਤੋਂ ਇਲਾਵਾ 20 ਮਾਰਚ ਤੱਕ ਇਨ੍ਹਾਂ ਵਾਹਨਾਂ ਦੀ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ | ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਨਿਰੰਤਰਤਾ ਵਿਚ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ 4 ਤੋਂ 6 ਫਰਵਰੀ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ (ਮੀਨਾਰ-ਏ-ਬੇਗਮਪੁਰਾ), ਚਰਨ ਛੋਹ ਗੰਗਾ ਅਤੇ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਸਮੇਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ, ਸੁਚਾਰੂ ਆਵਾਜਾਈ ਪ੍ਰਣਾਲੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਮਾਈਨਿੰਗ ਸਮੱਗਰੀ ਲੈ ਜਾਣ ਵਾਲੇ ਟਿੱਪਰਾਂ/ਟਰੱਕਾਂ ਦੀ ਆਵਾਜਾਈ 4 ਤੋਂ 6 ਫਰਵਰੀ ਤੱਕ ਪੂਰੀ ਤਰ੍ਹਾਂ ਬੰਦ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਦਾ ਰਾਜਪੂਤ ਸਭਾ ਮੁਕੇਰੀਆਂ ਨੇ ਸਾੜਿਆ ਪੁਤਲਾ
Ad Position 24