ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ 1 ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਚਰਨਜੀਤ ਸਿੰਘ ਵਾਸੀ ਪਿੰਡ ਮੜੂਲੀ ਬ੍ਰਾਹਮਣਾਂ ਵਜੋਂ ਹੋਈ ਹੈ | ਇਸੇ ਤਰ੍ਹਾਂ ਥਾਣਾ ਬੁੱਲੋ੍ਹਵਾਲ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ 1 ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਕਮਲਜੀਤ ਸਿੰਘ ਵਾਸੀ ਬੁਲ੍ਹੋਵਾਲ ਵਜੋਂ ਹੋਈ ਹੈ | ਇਸੇ ਤਰ੍ਹਾਂ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਧੂਰੀਆਂ ਦੇ ਵਾਸੀ ਰਜਨੀਸ਼ ਨੂੰ ਕਾਬੂ ਕਰਕੇ ਉਸ ਤੋਂ 18 ਹਜ਼ਾਰ ਮਿਲੀ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |