08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ - ਦਲਜੀਤ ਗਿਲਜੀਆਂ

Ad Position 21
No active advertisement
ਅਜੀਤ ਡੈਸਕ 04-02-2026

ਟਾਂਡਾ ਉੜਮੁੜ, 3 ਫਰਵਰੀ (ਭਗਵਾਨ ਸਿੰਘ ਸੈਣੀ)- ਬਦਲਾਅ ਦੇ ਨਾਂਅ 'ਤੇ ਸੱਤਾ 'ਤੇ ਕਾਬਜ਼ ਹੋਣ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਨਾਕਾਮ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਕੀਤਾ | ਉੜਮੁੜ ਵਿਚ ਨੌਜਵਾਨ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਐਡਵੋਕੇਟ ਗਿਲਜੀਆਂ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸੂਬਾ ਅਤੇ ਕੇਂਦਰ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰਾ ਨਹੀਂ ਉਤਰੀ ਅਤੇ ਹਰ ਖੇਤਰ ਵਿਚ ਨਿਰਾਸ਼ਾ ਹੀ ਮਿਲੀ ਹੈ | ਐਡਵੋਕੇਟ ਗਿਲਜੀਆਂ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ, ਬੇਰੁਜ਼ਗਾਰੀ ਆਪਣੇ ਚਰਮ 'ਤੇ ਹੈ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ | ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ, ਨੌਜਵਾਨ, ਵਪਾਰੀ ਅਤੇ ਮਜ਼ਦੂਰ ਵਰਗ ਸਭ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹਨ | ਵਿਕਾਸ ਦੇ ਨਾਂ 'ਤੇ ਸਿਰਫ਼ ਇਸ਼ਤਿਹਾਰਬਾਜ਼ੀ ਹੋ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਇਸਦੇ ਉਲਟ ਹੈ | ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਵਿਚ ਵੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਸਰਕਾਰੀ ਹਸਪਤਾਲਾਂ ਵਿਚ ਸੁਵਿਧਾਵਾਂ ਦੀ ਘਾਟ ਹੈ ਅਤੇ ਸਕੂਲਾਂ-ਕਾਲਜਾਂ ਵਿਚ ਅਧਿਆਪਕਾਂ ਦੀ ਕਮੀ ਦੂਰ ਨਹੀਂ ਹੋ ਸਕੀ | ਇਸਦੇ ਨਾਲ ਹੀ ਨਸ਼ਿਆਂ ਦੀ ਸਮੱਸਿਆ 'ਤੇ ਕਾਬੂ ਪਾਉਣ ਵਿਚ ਵੀ ਸਰਕਾਰ ਅਸਫਲ ਰਹੀ ਹੈ | ਅਖੀਰ 'ਚ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਰਕਾਰ ਦੀਆਂ ਨਾਕਾਮੀਆਂ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰਦਿਆਂ ਸੂਬੇ ਨੂੰ ਮੁੜ ਵਿਕਾਸ ਦੇ ਰਾਹ 'ਤੇ ਲਿਆਉਣ ਲਈ ਵਚਨਬੱਧ ਹੈ | ਉਨ੍ਹਾਂ ਨੌਜਵਾਨਾਂ ਨੂੰ ਹਲਕਾ ਉੜਮੁੜ ਵਿਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਾਰਟੀ ਸੰਗਠਨ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਲਾਮਬੰਦ ਕੀਤਾ | ਇਸ ਮੌਕੇ ਗੋਲਡੀ ਕਲਿਆਣਪੁਰ, ਲਾਡੀ ਗਿੱਲ, ਅਚਿੰਨ ਸ਼ਰਮਾ, ਰਵਿੰਦਰਪਾਲ ਸਿੰਘ ਗੋਰਾ, ਸਰਪੰਚ ਅੰਕਿਤ ਸ਼ਰਮਾ, ਲੱਕੀ ਸੈਣੀ, ਲੱਬਾ ਜਾਹੂਰਾ, ਪਰਵਿੰਦਰ ਸਹਿਬਾਜ਼ਪੁਰ, ਭੁਪਿੰਦਰ ਰਾਏਪੁਰ, ਪਵਿੱਤਰਦੀਪ ਸਿੰਘ ਆਹਲੂਵਾਲੀਆ, ਰਵੀ ਰਾਪੁਰ, ਮੋਨੂੰ ਰਾਜਪੁਰ, ਗਗਨ ਸੈਣੀ ਟਾਂਡਾ, ਅਕਾਸ਼ ਸਹਿਬਾਜ਼ਪੁਰ, ਸਾਹਿਲ, ਬਿੱਲਾ ਸਹਿਬਾਜ਼ਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਮਾਮਲਾ ਜੁਆਇੰਟ ਐਕਸ਼ਨ ਕਮੇਟੀ ਨੇ ਮੌਨ ਮੋਮਬੱਤੀ ਮਾਰਚ ਕੱਢਿਆ ਅਗਲੀ ਖ਼ਬਰ ਸਟਾਫ਼ ਦੀ ਕਮੀ ਨਾਲ ਜੂਝ ਰਿਹਾ ਹੁਸ਼ਿਆਰਪੁਰ ਦਾ ਫ਼ਾਇਰ ਬਿ੍ਗੇਡ ਵਿਭਾਗ
Ad Position 24