08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਪਿੰਡ ਤਲਵੰਡੀ ਸੱਲਾਂ ਵਿਖੇ ਹੈਲਥ ਸੈਂਟਰ ਦੇ ਨਿਰਮਾਣ ਕਾਰਜ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 04-02-2026
ਟਾਂਡਾ ਉੜਮੁੜ, 3 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਇਤਿਹਾਸਿਕ ਵਿਕਾਸ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ | ਇਹ ਗੱਲ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਪਿੰਡ ਤਲਵੰਡੀ ਸੱਲਾਂ ਵਿਖੇ 34 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਸੈਂਟਰ ਦੇ ਨਿਰਮਾਣ ਕਾਰਜ ਦੀ ਆਰੰਭਤਾ ਕਰਵਾਉਣ ਮੌਕੇ ਕਹੀ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ, ਉਹ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਰਹਿੰਦੇ ਕੰਮ ਵੀ ਜਲਦ ਹੀ ਪੂਰੇ ਕੀਤੇ ਜਾਣਗੇ | ਉਨ੍ਹਾਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਗੱਲਬਾਤ ਕਰਦਿਆਂ ਕਿਹਾ ਕਿ ਜੋ ਸੜਕਾਂ ਪੈਂਡਿੰਗ ਰਹਿ ਗਈਆਂ ਹਨ ਉਨ੍ਹਾਂ ਦਾ ਕੰਮ ਜਲਦ ਹੀ ਸ਼ੁਰੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਹੋਰ ਕਿਹਾ ਕਿ ਜੋ ਪੰਜਾਬ ਸਰਕਾਰ ਵਲੋਂ ਸਿਹਤ ਬੀਮਾ ਯੋਜਨਾ ਕਾਰਡ ਸ਼ੁਰੂ ਕੀਤੇ ਗਏ ਹਨ | ਹੌਲੀ-ਹੌਲੀ ਸਾਰੇ ਹੀ ਪਿੰਡਾਂ ਵਿਚ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਹੋਰ ਕਿਹਾ ਕਿ ਅੱਜ ਸੂਬਾ ਸਰਕਾਰ ਦੀ ਦੇਖਰੇਖ ਹੇਠ ਪੰਜਾਬ ਦੇ ਹਰੇਕ ਪਿੰਡ ਵਿਚ ਵਿਕਾਸ ਕਾਰਜ ਹੋ ਰਹੇ ਹਨ ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ | ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਪੰਚ ਕਮਲੇਸ਼ ਕੌਰ, ਬਲਾਕ ਸੰਮਤੀ ਮੈਂਬਰ ਰਿੰਕੂ ਤੇਜ਼ੀ, ਸੁਰਜੀਤ ਸਿੰਘ, ਦਿਲਬਾਗ ਸਿੰਘ, ਬਲਕਾਰ ਸਿੰਘ, ਮਾ. ਨਿਰਮਲ ਸਿੰਘ, ਰਣਜੀਤ ਸਿੰਘ, ਸਰਬਜੀਤ ਸਿੰਘ, ਮਾਨ ਸਿੰਘ, ਸੰਗਤ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੰਨਾ ਵਲੋਂ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਅਗਲੀ ਖ਼ਬਰ ਡੀ.ਏ.ਵੀ. ਸਕੂਲ ਮਾਮਲਾ ਜੁਆਇੰਟ ਐਕਸ਼ਨ ਕਮੇਟੀ ਨੇ ਮੌਨ ਮੋਮਬੱਤੀ ਮਾਰਚ ਕੱਢਿਆ
Ad Position 24