08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਖੰਨਾ ਵਲੋਂ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 04-02-2026

ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਬਕਾ ਸਾਂਸਦ ਤੇ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਆਦਮਪੁਰ ਹਵਾਈ ਅੱਡੇ ਦਾ ਨਾਮ ਰੱਖਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਦੁਨੀਆਂ ਨੂੰ ਸਮਾਨਤਾ ਦਾ ਪਾਠ ਪੜ੍ਹਾਇਆ ਅਤੇ ਸਮਾਜਿਕ ਕੁਰੀਤੀਆਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੀ ਮਹਾਨ ਬਾਣੀ ਨਾਲ ਲੋਕਾਂ ਨੂੰ ਅਧਿਆਤਮਿਕ ਨਾਲ ਜੋੜਿਆ ਅਤੇ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਆਦਮਪੁਰ ਹਵਾਈ ਅੱਡੇ ਦਾ ਨਾਮ ਰੱਖਣ ਨਾਲ ਨਾ ਸਿਰਫ਼ ਭਾਰਤ ਬਲਕਿ ਦੁਨੀਆਂ ਭਰ 'ਚ ਲੋਕ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੁੜਨਗੇ | ਉਨ੍ਹਾਂ ਕਿਹਾ ਕਿ ਜਹਾਜ਼ ਦੇ ਉੱਤਰਨ ਅਤੇ ਚੜ੍ਹਨ ਸਮੇਂ ਗੁਰੂ ਰਵਿਦਾਸ ਜੀ ਦਾ ਨਾਮ ਲਿਆ ਜਾਵੇਗਾ, ਜਿਸ ਨਾਲ ਉਨ੍ਹਾਂ ਦਾ ਪ੍ਰਚਾਰ ਤੇ ਪ੍ਰਸਾਰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਹਲਵਾਂ ਦੇ ਮੁਹਤਬਰਾਂ ਨੇ ਹੜ੍ਹ ਪ੍ਰਭਾਵਿਤ ਵਿਧਵਾ ਔਰਤ ਦੇ ਮਕਾਨ ਦੀ ਪਾਈ ਛੱਤ ਅਗਲੀ ਖ਼ਬਰ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਪਿੰਡ ਤਲਵੰਡੀ ਸੱਲਾਂ ਵਿਖੇ ਹੈਲਥ ਸੈਂਟਰ ਦੇ ਨਿਰਮਾਣ ਕਾਰਜ ਦਾ ਉਦਘਾਟਨ
Ad Position 24