ਨੰਗਲ ਬਿਹਾਲਾਂ, 3 ਫਰਵਰੀ (ਵਿਨੋਦ ਮਹਾਜਨ)- ਪੰਜਾਬੀ ਕਮਿਊਨਿਟੀ ਹੈਲਥ ਸੁਸਾਇਟੀ (ਰਜਿ) ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਸੰਤ ਬਾਬਾ ਕਰਮ ਸਿੰਘ ਗੇਰਾ ਵਾਲਿਆਂ ਦੀ ਮਿੱਠੀ ਯਾਦ ਵਿਚ ਨੌਵਾਂ ਅੱਖਾਂ ਦਾ ਮੁਫ਼ਤ ਸਲਾਨਾ ਕੈਂਪ ਗੁਰਦੁਆਰਾ ਭਜਨਗੜ੍ਹ ਸਾਹਿਬ ਪੰਜਢੇਰਾ ਕਲਾਂ ਵਿਖੇ 6 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਲਾਇਆ ਜਾ ਰਿਹਾ ਹੈ | ਇਸ ਕੈਂਪ ਵਿਚ ਸੀ. ਐਮ. ਸੀ. ਹਸਪਤਾਲ ਲੁਧਿਆਣਾ ਦੇ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਕਰ ਕੇ ਦਵਾਈਆਂ ਅਤੇ ਐਨਕਾਂ ਮੁਫ਼ਤ ਦੇਣਗੇ |