10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਖੇਡ ਪ੍ਰਮੋਟਰ ਗੁਰਮੀਤ ਸਿੰਘ ਮਿਨਹਾਸ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 04-02-2026
ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਉੱਘੇ ਖੇਡ ਪ੍ਰਮੋਟਰ ਅਤੇ ਸਮਾਜ ਸੇਵੀ ਗੁਰਮੀਤ ਸਿੰਘ ਮਿਨਹਾਸ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਕਲਗ਼ੀਧਰ ਮਾਡਲ ਟਾਊਨ ਵਿਖੇ ਹੋਇਆ | ਇਸ ਮੌਕੇ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਦੇ ਜਥੇ ਨੇ ਵੈਰਾਗਮਈ ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਸਾਬਕਾ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਾਬਕਾ ਚੇਅਰਮੈਨ ਅਵਤਾਰ ਸਿੰਘ ਜੌਹਲ, ਗੁਰਪ੍ਰੀਤ ਸਿੰਘ ਸੀ.ਈ.ਓ ਹੁਸ਼ਿਆਰਪੁਰ ਆਟੋਮੋਬਾਇਲ ਆਦਿ ਨੇ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਨਾ ਸਿਰਫ਼ ਪਰਿਵਾਰ , ਸਮਾਜ ਬਲਕਿ ਖੇਡ ਜਗਤ ਨੂੰ ਵੀ ਵੱਡਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਸਮਾਜ ਭਲਾਈ ਦੇ ਕੰਮਾਂ ਦੇ ਨਾਲ ਨਾਲ ਉਨ੍ਹਾਂ ਪਿੰਡ 'ਚ ਅੰਤਰ-ਰਾਸ਼ਟਰੀ ਕਬੱਡੀ ਕੱਪ ਕਰਵਾਉਣ ਦੀ ਆਰੰਭਤਾ ਕੀਤੀ ਸੀ | ਸਮਾਗਮ ਦੇ ਅੰਤ 'ਚ ਬਲਵੀਰ ਸਿੰਘ ਫੁਗਲਾਣਾ ਵੱਲੋਂ ਸਾਰਿਆਂ ਦਾ ਧੰਨਵਾਦ ਕਰਦਿਆਂ ਸ਼ੋਕ ਸੰਦੇਸ਼ ਵੀ ਪੜੇ ਗਏ | ਇਸ ਮੌਕੇ ਐਡ. ਬਲਦੇਵ ਸਿੰਘ ਫੁਗਲਾਣਾ, ਸਾਬਕਾ ਜ਼ਿਲ੍ਹਾ ਅਟਾਰਨੀ ਅਮਰਜੀਤ ਸਿੰਘ, ਮਾ. ਕੁਲਵਿੰਦਰ ਸਿੰਘ ਜੰਡਾ, ਬਰਜਿੰਦਰਜੀਤ ਸਿੰਘ, ਸਾਬਕਾ ਤਹਿਸੀਲਦਾਰ ਮਨਜੀਤ ਸਿੰਘ, ਐਡ.ਬਲਜਿੰਦਰਪਾਲ ਸਿੰਘ, ਰਿਟਾ. ਲੈਫ਼ਟੀਨੈਂਟ ਜਨਰਲ ਜਸਬੀਰ ਸਿੰਘ, ਕਰਨਲ ਮਹਿੰਦਰ ਸਿੰਘ ਰੰਧਾਵਾ, ਐਡ. ਰੋਹਿਤ ਜੋਸ਼ੀ, ਐਡ. ਰਾਕੇਸ਼ ਮਰਵਾਹਾ, ਪੁੱਤਰ ਹਰਿੰਦਰ ਸਿੰਘ ਤੇ ਜਸਕਰਨ ਸਿੰਘ, ਸਰਪੰਚ ਵਿਪਨ ਠਾਕੁਰ, ਮੋਹਨ ਲਾਲ ਪਹਿਲਵਾਨ, ਧਰਮਿੰਦਰ ਸਿੰਘ ਜੱਜ, ਉਂਕਾਰ ਸਿੰਘ ਮਿਨਹਾਸ, ਜਸਪਾਲ ਸਿੰਘ, ਨੰਬਰਦਾਰ ਭੁਪਿੰਦਰ ਸਿੰਘ ਹੇੜੀਆਂ, ਸਰਪੰਚ ਸੁਖਵਿੰਦਰ ਸਿੰਘ ਡਰੋਲੀ, ਨੰਬਰਦਾਰ ਬਲਜੀਤ ਸਿੰਘ, ਜਸਪਾਲ ਸਿੰਘ ਬਿੰਝੋ, ਰਾਣਾ ਰਣਵੀਰ ਸਿੰਘ, ਡਾ. ਮੁਖ਼ਤਿਆਰ ਸਿੰਘ ਧਾਲੀਵਾਲ, ਸੋਨੂੰ ਟੇਲਰ, ਡਾ. ਤੀਰਥ ਸਿੰਘ ਨਰੂੜ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੰਗੀ ਚੋਅ 'ਤੇ ਹਾਈ ਲੈਵਲ ਪੁਲ ਤੇ ਸਰਕਾਰੀ ਸਕੂਲ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ- ਵਿਧਾਇਕ ਜਿੰਪਾ ਅਗਲੀ ਖ਼ਬਰ ਮਾਡਰਨ ਗਰੁੱਪ ਕਾਲਜ ਵਿਖੇ ਆਨਲਾਈਨ ਨਿਵੇਸ਼ਕ ਜਾਗਰੂਕਤਾ ਸੈਸ਼ਨ ਕਰਵਾਇਆ
Ad Position 24