10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਭੰਗੀ ਚੋਅ 'ਤੇ ਹਾਈ ਲੈਵਲ ਪੁਲ ਤੇ ਸਰਕਾਰੀ ਸਕੂਲ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ- ਵਿਧਾਇਕ ਜਿੰਪਾ

Ad Position 21
No active advertisement
ਅਜੀਤ ਡੈਸਕ 04-02-2026
• 8.11 ਕਰੋੜ ਦੀ ਲਾਗਤ ਨਾਲ ਬਣੇਗਾ ਪੁਲ ਤੇ 4.50 ਏਕੜ 'ਚ ਬਣੇਗਾ ਸਕੂਲ
ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਖੇਤਰ ਦੇ ਸਮੁੱਚੇ ਵਿਕਾਸ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਭੰਗੀ ਚੋਅ 'ਤੇ ਹਾਈ ਲੈਵਲ ਪੁਲ ਨਿਰਮਾਣ ਅਤੇ ਨਵੇਂ ਸਰਕਾਰੀ ਸਕੂਲ ਦੇ ਨਿਰਮਾਣ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ | ਇਹ ਦੋਵੇਂ ਪ੍ਰੋਜੈਕਟ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਗੇ | ਇਹ ਜਾਣਕਾਰੀ ਦਿੰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਧੋਬੀ ਘਾਟ-ਆਦਮਵਾਲ ਸੜਕ 'ਤੇ ਭੰਗੀ ਚੋਆਂ ਉੱਤੇ 120 ਮੀਟਰ ਲੰਬੇ ਅਤੇ 10 ਮੀਟਰ ਚੌੜੇ ਹਾਈ-ਲੈਵਲ ਪੁਲ ਦੇ ਨਿਰਮਾਣ ਲਈ ਪ੍ਰਸ਼ਾਸਕੀ ਪ੍ਰਵਾਨਗੀ ਮਿਲ ਗਈ ਹੈ | ਇਸ ਪ੍ਰੋਜੈਕਟ ਦੀ ਕੁੱਲ ਲਾਗਤ 8.11 ਕਰੋੜ ਰੁਪਏ ਹੋਵੇਗੀ ਅਤੇ ਇਹ ਪੁਲ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਕੇ 6 ਸਪੈਨ (ਹਰੇਕ 20 ਮੀਟਰ) ਦੇ ਨਾਲ ਬਣਾਇਆ ਜਾਵੇਗਾ |
ਉਨ੍ਹਾਂ ਕਿਹਾ ਕਿ ਪੁਲ ਦੇ ਨਿਰਮਾਣ ਨਾਲ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਅਤੇ ਆਵਾਜਾਈ ਦੀਆਂ ਸਮੱਸਿਆਵਾਂ ਤੋਂ ਸਥਾਈ ਰਾਹਤ ਮਿਲੇਗੀ | ਸਿੱਖਿਆ ਦੇ ਖੇਤਰ ਵਿੱਚ ਇੱਕ ਇਤਿਹਾਸਕ ਪਹਿਲਕਦਮੀ ਕਰਦੇ ਹੋਏ ਵਿਧਾਇਕ ਜਿੰਪਾ ਨੇ ਦੱਸਿਆ ਕਿ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਨਾਲ ਲੱਗਦੀ ਨਗਰ ਨਿਗਮ ਦੀ 4.50 ਏਕੜ ਜ਼ਮੀਨ 'ਤੇ ਇੱਕ ਅਤਿ-ਆਧੁਨਿਕ ਸਰਕਾਰੀ ਸਕੂਲ ਬਣਾਇਆ ਜਾਵੇਗਾ | ਇਸ ਪ੍ਰੋਜੈਕਟ ਨੂੰ ਕੈਬਨਿਟ ਦੀ ਪ੍ਰਵਾਨਗੀ ਮਿਲ ਗਈ ਹੈ | ਸਿੱਖਿਆ ਵਿਭਾਗ ਨਾਲ ਜਲਦੀ ਹੀ ਇੱਕ ਸਮਝੌਤਾ ਸਹੀ ਬੱਧ ਕੀਤਾ ਜਾਵੇਗਾ ਅਤੇ ਜ਼ਮੀਨ ਸਿੱਖਿਆ ਵਿਭਾਗ ਨੂੰ ਤਬਦੀਲ ਕਰ ਦਿੱਤੀ ਜਾਵੇਗੀ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਅੱਘੜ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਮਹੱਲਾ ਕੱਢਿਆ ਅਗਲੀ ਖ਼ਬਰ ਖੇਡ ਪ੍ਰਮੋਟਰ ਗੁਰਮੀਤ ਸਿੰਘ ਮਿਨਹਾਸ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24