10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਘੁੰਮਣ ਨੇ ਦੇਪੁਰ ਦੀ ਗੁਰੂ ਰਵਿਦਾਸ ਸਭਾ ਨੂੰ 1 ਲੱਖ ਰੁਪਏ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 04-02-2026
ਤਲਵਾੜਾ, 3 ਫਰਵਰੀ (ਮਹਿਤਾ)- ਦਾਤਾਰਪੁਰ ਦੇ ਗੁਆਂਢੀ ਪਿੰਡ ਦੇਪੁਰ ਦੇ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਸਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਾਜਰੀ ਲਗਵਾਉਣ ਲਈ ਵਿਧਾਇਕ ਹਲਕਾ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਉਚਚੇ ਤੌਰ 'ਤੇ ਪਹੁੰਚੇ | ਉਨ੍ਹਾਂ ਮੰਦਰ ਵਿਖੇ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਐਡ. ਘੁੰਮਣ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਪ੍ਰਬੰਧਕਾਂ ਨੂੰ 1 ਲੱਖ ਰੁਪਏ ਦਾ ਚੈਕ ਭੇਟ ਕੀਤਾ | ਇਸ ਮੌਕੇ ਸਰਪੰਚ ਦੁਮੋਆਲ ਠਾ. ਰਮਨਦੀਪ ਸਿੰਘ ਕੰਵਰ ਸੇਵਾਮੁਕਤ ਮੈਨੇਜਰ ਖੇਤੀਬਾੜੀ ਸਹਿਕਾਰੀ ਬੈਂਕ, ਬਾਲ ਕ੍ਰਿਸ਼ਨ ਸਾਸਤਰੀ, ਰਮੇਸ਼ਵਰ ਮਹੰਤ, ਬਲਕਾਰ ਸਿੰਘ, ਮਾ. ਵਿਜੈ ਸਿੰਘ ਰੇਪੁਰ, ਅਸ਼ਵਨੀ ਕੁਮਾਰ, ਸੰਮਤੀ ਮੈਂਬਰ ਬੋਬੀ ਕੌਸ਼ਲ, ਸਰਪੰਚ ਸੁਮਨਾ ਦੇਵੀ, ਕਪੂਰ ਸਿੰਘ, ਅਸ਼ਵਨੀ ਆਦਿ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਸਭਾ ਦੇ ਸਮੂਹ ਮੈਂਬਰ ਦੇਪੁਰ ਪੰਚਾਇਤ ਦੇ ਸਮੂਹ ਮੈਂਬਰ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਨੇ ਖ਼ੁਸ਼ੀ 'ਚ ਵੰਡੇ ਲੱਡੂ ਅਗਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਅੱਘੜ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਮਹੱਲਾ ਕੱਢਿਆ
Ad Position 24