ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ)-ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਪਿ੍ੰ: ਆਸਾਪੁਰ ਸਿੰਘ ਬੇਦੀ ਦੀ ਅਗਵਾਈ 'ਚ ਕੈਂਸਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਮੁੱਖ ਬੁਲਾਰੇ ਵਜੋਂ ਪ੍ਰੋਗਰਾਮ ਅਫ਼ਸਰ ਸੰਜੀਵ ਵਰਮਾ ਨੇ ਸ਼ਿਰਕਤ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਕੈਂਸਰ ਦੀ ਬਿਮਾਰੀ ਦੇ ਕਾਰਨਾਂ, ਲੱਛਣਾਂ ਅਤੇ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਤੁਲਿਤ ਭੋਜਨ ਖਾਣ, ਕਸਰਤ ਕਰਨ ਅਤੇ ਨਸ਼ਿਆਂ ਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਿਰ ਆਪਣੀ ਸਿਹਤ ਦੀ ਜਾਂਚ ਕਰਵਾ ਕੇ ਡਾਕਟਰ ਦੀ ਸਲਾਹ ਲੈਂਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |