ਹੁਸ਼ਿਆਰਪੁਰ, 3 ਫਰਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ 'ਸਾਂਝੀ ਰਸੋਈ' ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਕਰਨ ਵਸ਼ਿਸ਼ਟ ਵਲੋਂ ਆਪਣੇ ਪੁੱਤਰ ਯੋਗੀ ਵਸ਼ਿਸ਼ਟ ਦੇ ਜਨਮ ਦਿਨ 'ਤੇ 5000 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਾਨ ਵਜੋਂ ਦਿੱਤੀ | ਇਸ ਮੌਕੇ ਰੈੱਡ ਕਰਾਸ ਮੈਂਬਰ ਰਾਕੇਸ਼ ਕਪਿਲਾ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਮੌਜੂਦ ਸਨ | ਇਸ ਮੌਕੇ ਮੰਗੇਸ਼ ਸੂਦ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫ਼ੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ |