10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 04-02-2026
ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜੂਰ ਵਿਖੇ ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਨੈਸ਼ਨਲ ਆਈ ਸਰਵੇ (ਏ.ਆਈ.ਓ.ਐਸ.ਈ.ਈ.) ਤਹਿਤ ਜ਼ਿਲ੍ਹੇ ਦੇ ਉੱਘੇ ਸਮਾਜ ਸੇਵੀ ਅਮੋਲ ਗੁਪਤਾ ਅਤੇ ਸਾਕਸ਼ੀ ਗੁਪਤਾ ਦੇ ਯਤਨਾਂ ਸਦਕਾ ਲਗਾਏ ਇਸ ਕੈਂਪ 'ਚ ਦਇਆਨੰਦ ਮੈਡੀਕਲ ਕਾਲਜ ਲੁਧਿਆਣਾ ਦੇ ਅੱਖਾਂ ਦੇ ਮਾਹਿਰ ਡਾ: ਪਿ੍ਅੰਕਾ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਵਿਦਿਆਰਥੀਆਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ | ਇਸ ਸਰਵੇ 'ਚ ਸਕੂਲ ਦੇ ਲਗਪਗ 1800 ਵਿਦਿਆਰਥੀਆਂ ਦੀਆਂ ਅੱਖਾਂ ਦਾ ਨਿਰੀਖਣ ਕੀਤਾ ਗਿਆ ਅਤੇ ਜਿਨ੍ਹਾਂ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੇ ਅੱਖਾਂ ਦੇ ਇਲਾਜ ਦੀ ਜ਼ਰੂਰਤ ਹੈ, ਉਨ੍ਹਾਂ ਦੇ ਕਾਰਡ ਬਣਾਏ ਗਏ ਤਾਂ ਜੋ ਉਹ ਅੱਗੇ ਚਸ਼ਮਾ ਲਗਵਾ ਸਕਣ ਜਾਂ ਹੋਰ ਲੋੜੀਂਦਾ ਇਲਾਜ ਮੁਫ਼ਤ ਵਿਚ ਪ੍ਰਾਪਤ ਕਰ ਸਕਣ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਧਾਮੀ ਨੇ ਡਾ: ਪਿ੍ਅੰਕਾ ਅਰੋੜਾ ਅਤੇ ਉਨ੍ਹਾਂ ਦੀ ਟੀਮ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਅੱਖਾਂ ਦਾ ਨਿਰੀਖਣ ਕਰਵਾਉਂਦੇ ਰਹਿਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਦੀ ਦੂਰ-ਅੰਦੇਸ਼ੀ ਤੇ ਵਿਕਾਸ ਪੱਖੀ ਸੋਚ ਨੇ ਹਲਕੇ ਦੇ ਲੋਕਾਂ ਨੂੰ ਕੀਤਾ ਪ੍ਰਭਾਵਿਤ - ਜਯੋਤੀ ਸ਼ਰਮਾ ਅਗਲੀ ਖ਼ਬਰ ਸੁਸ਼ੀਲ ਪਿੰਕੀ ਵਲੋਂ ਰੈਸਟੋਰੈਂਟ ਦਾ ਉਦਘਾਟਨ
Ad Position 24