10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਘੁੰਮਣ ਦੀ ਦੂਰ-ਅੰਦੇਸ਼ੀ ਤੇ ਵਿਕਾਸ ਪੱਖੀ ਸੋਚ ਨੇ ਹਲਕੇ ਦੇ ਲੋਕਾਂ ਨੂੰ ਕੀਤਾ ਪ੍ਰਭਾਵਿਤ - ਜਯੋਤੀ ਸ਼ਰਮਾ

Ad Position 21
No active advertisement
ਅਜੀਤ ਡੈਸਕ 04-02-2026
ਰਾਮਗੜ੍ਹ ਸੀਕਰੀ, 3 ਫਰਵਰੀ (ਕਟੋਚ)- ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਦੀ ਦੂਰ-ਅੰਦੇਸ਼ੀ ਤੇ ਵਿਕਾਸ ਪੱਖੀ ਸੋਚ ਨੇ ਹਲਕਾ ਨਿਵਾਸੀਆਂ ਨੂੰ ਪ੍ਰਭਾਵਿਤ ਕੀਤਾ ਹੈ ਜਿਸ ਦੀ ਮਿਸਾਲ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਮਿਲੀ ਪਾਰਟੀ ਨੂੰ ਵੱਡੀ ਸਫਲਤਾ ਤੋਂ ਮਿਲਦੀ ਹੈ | ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਬਲਾਕ ਤਲਵਾੜਾ ਦੇ ਕੋਆਰਡੀਨੇਟਰ ਜਯੋਤੀ ਸ਼ਰਮਾ ਨੇ ਕਰਦਿਆਂ ਕਿਹਾ ਕਿ ਤਲਵਾੜਾ ਬਲਾਕ ਦੇ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੇ ਇਸ ਪਿਛੜੇ ਇਲਾਕੇ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ | ਇਲਾਕੇ ਵਿਚ ਵੱਡੇ ਪੱਧਰ 'ਤੇ ਬਣਾਏ ਜਾ ਰਹੇ ਖੇਡ ਪਾਰਕ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ | ਬਲਾਕ ਦੇ ਪਿੰਡਾਂ ਵਿਚ ਖੋਲੇ ਗਏ ਆਮ ਆਦਮੀ ਕਲੀਨਿਕ ਅਤੇ ਬਣ ਰਹੀਆਂ ਹੈਲਥ ਵੈਲਨੈਸ ਡਿਸਪੈਂਸਰੀਆਂ ਨੇ ਸਿਹਤ ਖੇਤਰ ਵਿਚ ਕ੍ਰਾਂਤੀ ਲਿਆਂਾਦੀ ਹੈ | ਵਿਧਾਇਕ ਘੁੰਮਣ ਦੇ ਕੰਮਾਂ ਅਤੇ ਮਿਲਣਸਾਰ ਸ਼ਖ਼ਸੀਅਤ ਸਦਕਾ ਲੋਕਾਂ ਵਿਚ ਉਨ੍ਹਾਂ ਦੀ ਹੋਰ ਨੇੜਤਾ ਵਧੀ ਹੈ |
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਕੌਰ ਨੇ ਥਾਣਾ ਦਸੂਹਾ ਵਿਖੇ ਐਸ. ਐਚ. ਓ. ਵਜੋਂ ਚਾਰਜ ਸੰਭਾਲਿਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ
Ad Position 24