10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਐਡਵੋਕੇਟ ਘੁੰਮਣ ਵਲੋਂ ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਾਲੋਨੀ ਦਸੂਹਾ ਨੂੰ 2 ਲੱਖ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 04-02-2026
ਦਸੂਹਾ, 3 ਫਰਵਰੀ (ਭੁੱਲਰ)- ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣ, ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਐਮ.ਐਲ.ਏ. ਦਸੂਹਾ ਵਲੋਂ ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਾਲੋਨੀ ਦਸੂਹਾ ਦੇ ਪ੍ਰਧਾਨ ਤੋਸ਼ਾਂਤ ਸੈਣੀ ਤੇ ਮੀਤ ਪ੍ਰਧਾਨ ਹਰਮਨਦੀਪ ਸਿੰਘ ਨੂੰ 2 ਲੱਖ ਰੁਪਏ ਦਾ ਚੈੱਕ ਕੇ.ਐਮ.ਐਸ ਕਾਲਜ ਦਸੂਹਾ ਵਿਖੇ ਭੇਟ ਕੀਤਾ ਗਿਆ | ਇਸ ਮੌਕੇ ਬੋਲਦਿਆਂ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਤੇ ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਵਰਕ ਅਤੇ ਨੇਤ੍ਰਤਵ ਦੇ ਗੁਣ ਵਿਕਸਤ ਹੁੰਦੇ ਹਨ | ਚੌਧਰੀ ਮੈਮੋਰੀਅਲ ਟਰੱਸਟ ਬੰਤਾ ਸਿੰਘ ਕਾਲੋਨੀ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਕਿਹਾ ਕਿ ਯੁਵਕ ਸੇਵਾਵਾਂ ਕਲੱਬ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਿਹਤਰੀਨ ਉਪਰਾਲੇ ਕੀਤੇ ਜਾ ਰਹੇ ਹਨ, ਜੋ ਕਿ ਸਲਾਹੁਣਯੋਗ ਹਨ | ਕਲੱਬ ਦੇ ਮੈਂਬਰਾਂ ਨੇ ਵਿਧਾਇਕ ਸਰਦਾਰ ਕਰਮਵੀਰ ਸਿੰਘ ਘੁੰਮਣ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ 'ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਧਾਇਕ ਘੁੰਮਣ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਘੁੰਮਣ ਜੋ ਕਹਿੰਦੇ ਹਨ, ਉਹ ਕਰਕੇ ਦਿਖਾਉਂਦੇ ਹਨ | ਇਸ ਮੌਕੇ 'ਤੇ ਸੋਨੂੰ ਖ਼ਾਲਸਾ ਪ੍ਰਧਾਨ ਮਿਊਾਸੀਪਲ ਕਮੇਟੀ ਦਸੂਹਾ, ਪਿ੍ੰਸੀਪਲ ਡਾ. ਸ਼ਬਨਮ ਕੌਰ, ਡਾ. ਰਾਜੇਸ਼ ਕੁਮਾਰ, ਕਲੱਬ ਦੇ ਮੈਂਬਰ ਬਲਜੀਤ ਸਿੰਘ, ਨਵਜੋਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਬੱਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਲਜੀਤ ਸਿੰਘ ਸਹੋਤਾ ਵਲੋਂ ਬਾੜੀਆਂ ਕਲਾਂ ਦੇ ਜੇਤੂ ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ ਅਗਲੀ ਖ਼ਬਰ ਰਾਜ ਕੁਮਾਰ ਰਾਣਾ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ
Ad Position 24