ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ)-ਸਕੂਲਾਂ ਦੇ ਹੋਏ ਜ਼ੋਨ ਪੱਧਰੀ ਫੁੱਟਬਾਲ ਟੂਰਨਾਮੈਂਟ ਅੰਡਰ-14 ਲੜਕਿਆਂ ਦੀ ਪਾਲਦੀ ਜ਼ੋਨ 'ਚੋਂ ਜੇਤੂ ਰਹੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾੜੀਆਂ ਕਲਾਂ ਦੀ ਟੀਮ ਨੂੰ ਦਲਜੀਤ ਸਿੰਘ ਸਹੋਤਾ ਕਨਵੀਨਰ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਵਲੋਂ ਖੇਡ ਕਿੱਟਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਵੱਧ ਤੋਂ ਵੱਧ ਹੌਸਲਾ ਅਫ਼ਜਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮਾਹਿਲਪੁਰ ਦਾ ਇਲਾਕਾ ਸ਼ੁਰੂ ਤੋਂ ਹੀ ਫੁੱਟਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ, ਜਿਸ ਦੇ ਚੱਲਦਿਆਂ ਹੁਣ ਵੀ ਅਨੇਕਾਂ ਨਵੇਂ ਖਿਡਾਰੀ ਪੈਦਾ ਹੋ ਰਹੇ ਹਨ | ਉਨ੍ਹਾਂ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਭਵਿੱਖ 'ਚ ਉਹ ਇਸ ਤੋਂ ਵੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਤਾਂ ਜੋ ਮਾਹਿਲਪੁਰ ਦਾ ਨਾਂਅ ਫੁੱਟਬਾਲ ਦੇ ਖੇਤਰ 'ਚ ਹੋਰ ਚਮਕਾਇਆ ਜਾ ਸਕੇ | ਇਸ ਮੌਕੇ ਪਿ੍ੰ: ਮਨਜੀਤ ਸਿੰਘ ਨੇ ਦਲਜੀਤ ਸਿੰਘ ਸਹੋਤਾ ਦਾ ਧੰਨਵਾਦ ਕੀਤਾ | ਇਸ ਮੌਕੇ ਜਰਨੈਲ ਸਿੰਘ, ਨਵਜੋਤ ਸਿੰਘ, ਅੰਮਿ੍ਤਪਾਲ ਸਿੰਘ, ਗੁਰਜੀਤ ਸਿੰਘ, ਰਾਜ ਕੁਮਾਰ, ਜਤਿੰਦਰ ਕੁਮਾਰ, ਕੁਲਵਿੰਦਰ ਕੁਮਾਰ, ਇੰਦਰਜੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਰਜਨੀ, ਸ਼ੀਤਲ ਰਾਜਪੂਤ, ਲਵਲੀਨ, ਦਲਜੀਤ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ |