10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਿਕਰਮਜੀਤ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਜੋਸ਼ - ਲੱਖੀ ਗਿਲਜੀਆਂ

Ad Position 21
No active advertisement
ਅਜੀਤ ਡੈਸਕ 04-02-2026
ਟਾਂਡਾ ਉੜਮੁੜ, 3 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਤੇ ਅਕਾਲੀ ਆਗੂਆਂ, ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਗਿਆ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਵਿਦੇਸ਼ ਤੋਂ ਫ਼ੋਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਸ. ਮਜੀਠੀਆ ਨੂੰ ਜ਼ਮਾਨਤ ਦੇਣ 'ਤੇ ਇਹ ਸਾਬਤ ਹੋ ਗਿਆ ਹੈ ਕਿ ਸੂਬਾ ਸਰਕਾਰ ਵਲੋਂ ਸਿਆਸੀ ਸ਼ਹਿ 'ਤੇ ਆਪਣੇ ਵਿਰੋਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਜ਼ਮਾਨਤ ਮਿਲਣ 'ਤੇ ਸਾਬਤ ਹੋ ਗਿਆ ਹੈ ਕਿ ਹਮੇਸ਼ਾ ਸਚਾਈ ਦੀ ਜਿੱਤ ਹੁੰਦੀ ਹੈ | ਉਨ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਜਿੱਥੇ ਅਕਾਲੀ ਆਗੂਆਂ ਦੇ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋ ਗਏ ਹਨ ਉੱਥੇ ਪ੍ਰਵਾਸੀ ਪੰਜਾਬੀਆਂ ਵਿਚ ਵੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਦਰ ਪੱਟੀ ਦੀ ਪੁਲਿਸ ਵਲੋਂ 570 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ- ਡੀ.ਐੱਸ.ਪੀ. ਜਗਬੀਰ ਸਿੰਘ <br/> ਅਗਲੀ ਖ਼ਬਰ ਦਲਜੀਤ ਸਿੰਘ ਸਹੋਤਾ ਵਲੋਂ ਬਾੜੀਆਂ ਕਲਾਂ ਦੇ ਜੇਤੂ ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ
Ad Position 24