ਹੁਸ਼ਿਆਰਪੁਰ, 4 ਫ਼ਰਵਰੀ (ਨਰਿੰਦਰ ਸਿੰਘ ਬੱਡਲਾ)-ਪੁਰਾਣੀ ਪੈਨਸ਼ਨ, ਪੇ-ਸਕੇਲ ਅਤੇ ਭੱਤਿਆਂ ਜਿਹੀਆਂ ਵਿੱਤੀ ਮੰਗਾਂ ਉੱਤੇ ਪੰਜਾਬ ਸਰਕਾਰ ਦੇ ਢਿੱਲੇ ਰਵੱਈਏ ਖ਼ਿਲਾਫ਼ ਇੱਕਜੁੱਟ ਹੁੰਦਿਆਂ ਪੰਜਾਬ ਦੀਆਂ ਪ੍ਰਮੁੱਖ ਮੁਲਾਜ਼ਮ ਜਥੇਬੰਦੀਆਂ ਨੇ ਇੱਕ ਨਵਾਂ ਮੋਰਚਾ 'ਪੁਰਾਣੇ ਪੇ-ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ' ਦਾ ਗਠਨ ਕਰਦਿਆਂ ਵਿੱਤੀ ਮੰਗਾਂ ਦੀ ਪੂਰਤੀ ਲਈ ਸਾਂਝੇ ਰੂਪ ਵਿਚ ਸਰਕਾਰ ਵਿਰੁੱਧ ਵੱਡਾ ਅੰਦੋਲਨ ਛੇੜਨ ਦਾ ਐਲਾਨ ਕਰਦਿਆਂ 15 ਫ਼ਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੱਲਾ ਬੋਲ ਰੈਲੀ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ 'ਪੁਰਾਣੇ ਪੇ-ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ' 'ਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਜ਼ਿਲ੍ਹਾ ਕਨਵੀਨਰ ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ, ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ, ਜਨਰਲ ਸਕੱਤਰ ਰਾਮ ਲੁਭਾਇਆ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, 5994 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਆਗੂ ਜਸਵਿੰਦਰ ਕੌਰ ਸੰਗਰੂਰ ਅਤੇ ਹਰਸਿਮਰਨਜੀਤ ਸਿੰਘ ਫ਼ਾਜ਼ਿਲਕਾ ਅਤੇ 4161 ਮਾਸਟਰ ਕੇਡਰ ਯੂਨੀਅਨ ਦੇ ਆਗੂ ਸ਼ਿਵ ਕੁਮਾਰ ਆਦਿ ਆਗੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਹੋਈ | ਮੀਟਿੰਗ 'ਚ ਸੂਬਾਈ ਆਗੂਆਂ ਹਰਜੋਧ ਸਿੰਘ, ਮੁਕੇਸ਼ ਗੁਜਰਾਤੀ ਅਤੇ ਇੰਦਰ ਸੁਖਦੀਪ ਸਿੰਘ ਓਢਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਜੋ ਸਕੇਲ ਲੈ ਕੇ ਆਈ ਹੈ ਉਸ ਨਾਲ ਪੰਜਾਬ ਦੇ ਮੁਲਾਜ਼ਮ ਵੱਡੇ ਪੱਧਰ ਤੇ ਆਰਥਿਕ ਨੁਕਸਾਨ ਚੱਲ ਰਹੇ ਹਨ | ਮੀਟਿੰਗ 'ਚ ਜਸਮੀਤ ਸਿੰਘ ਮਠਾਰੂ, ਵਰਿੰਦਰ ਸੈਣੀ, ਰਜਿੰਦਰ ਹੇਜਮਾਂ, ਪ੍ਰਵੀਨ ਸ਼ੇਰਪੁਰ, ਗੁਰਪਾਲ ਸਿੰਘ ਮੱਛਰੀਵਾਲ, ਡਾ. ਸੰਜੀਵ ਕਲਸੀ, ਰਾਕੇਸ਼ ਕੁਮਾਰ, ਨਿਰਮਲ ਸਿੰਘ ਨਿਹਾਲਪੁਰ, ਬਲਜਿੰਦਰ ਸਿੰਘ, ਭੀਮ ਸੈਨ, ਬਲਜਿੰਦਰ ਸਿੰਘ, ਅਜਮੇਰ ਸਿੰਘ ਅਤੇ ਡਾ. ਅੰਮਿ੍ਤਪਾਲ ਸਿੰਘ ਵੀ ਹਾਜ਼ਰ ਸਨ |