18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਦੇ ਬਾਹਰ ਆਉਣ ਨਾਲ ਵਿਰੋਧੀਆਂ ਦੀ ਨੀਂਦ ਉਡੀ-ਬਿਕਰਮ ਅੱਲ੍ਹਾ ਬਖ਼ਸ਼

Ad Position 21
No active advertisement
ਅਜੀਤ ਡੈਸਕ 05-02-2026
ਮੁਕੇਰੀਆਂ, 4 ਫਰਵਰੀ (ਰਾਮਗੜ੍ਹੀਆ)-ਬਿਕਰਮ ਸਿੰਘ ਮਜੀਠੀਆ ਦੇ ਬਾਹਰ ਆਉਣ ਨਾਲ ਜਿੱਥੇ ਵਿਰੋਧੀਆਂ ਦੀ ਨੀਂਦ ਉੱਡ ਗਈ ਹੈ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਵੀ ਮਜਬੂਤ ਹੋਇਆ ਹੈ | ਇਹ ਪ੍ਰਗਟਾਵਾ ਬਿਕਰਮ ਸਿੰਘ ਅੱਲਾ ਬਖ਼ਸ਼ ਮੁਕੇਰੀਆਂ ਨੇ ਬਿਕਰਮ ਸਿੰਘ ਮਜੀਠੀਆ ਦੇ ਰਿਹਾਅ ਹੋਣ ਉਪਰੰਤ ਉਨ੍ਹਾਂ ਨਾਲ ਮਿਲਣ ਤੋਂ ਬਾਅਦ ਮੁਕੇਰੀਆਂ ਵਿਖੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ | ਉਨ੍ਹਾ ਕਿਹਾ ਕਿ ਸੱਚ ਦੀ ਰੌਸ਼ਨੀ ਨੂੰ ਹਨੇਰ ਦਾ ਝੂਠ ਦਬਾਅ ਨਹੀਂ ਸਕਿਆ | ਸ. ਮਜੀਠੀਆ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਹੱਕ ਦੀ ਗੱਲ ਕੀਤੀ ਹੈ ਜੋ ਕਿ ਵਿਰੋਧੀਆਂ ਨੂੰ ਰਾਸ ਨਹੀਂ ਆਉਂਦੀ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਕਿਉਂਕਿ ਉਹ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਗੱਲ ਕਰਦੇ ਹਨ | ਪੰਜਾਬ ਦੇ ਲੋਕ ਹੁਣ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਵਾਅਦਿਆਂ ਤੋਂ ਦੁਖੀ ਹੋ ਚੱੁਕੇ ਹਨ ਅਤੇ 2027 ਦੀਆਂ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਲਿਆਉਣ ਵਾਸਤੇ ਤਤਪਰ ਹਨ |
Ad Position 22
No active advertisement
ਪਿਛਲੀ ਖ਼ਬਰ ਬੀਬੀ ਜੋਸ਼ ਨੇ ਅੱਗ ਨਾਲ ਸੜਨ ਵਾਲੀ ਮਾਂ ਤੇ ਧੀ ਦਾ ਹਾਲ ਜਾਣਿਆ ਅਗਲੀ ਖ਼ਬਰ ਪੁਰਾਣੀ ਪੈਨਸ਼ਨ, ਪੇ-ਸਕੇਲ ਤੇ ਭੱਤਿਆਂ ਦੀ ਬਹਾਲੀ ਲਈ ਸੰਗਰੂਰ ਵਿਖੇ ਰੈਲੀ 15 ਨੂੰ
Ad Position 24