ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ 'ਤੇ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸੰਬੰਧ 'ਚ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ਗੜ੍ਹਸ਼ੰਕਰ ਤੋਂ ਵਾਇਆ ਸ੍ਰੀ ਅਨੰਦਪੁਰ ਸਾਹਿਬ ਰੋਡ ਅਤੇ ਗੜ੍ਹਸ਼ੰਕਰ ਤੋਂ ਬੀਨੇਵਾਲ ਰੋਡ 'ਤੇ ਪੈਂਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ 6 ਫਰਵਰੀ 2026, ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਜਾਰੀ ਹੁਕਮਾਂ 'ਚ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ 'ਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਸਕੂਲਾਂ 'ਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ | ਜਿਨ੍ਹਾਂ ਕਾਲਜਾਂ 'ਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ 'ਤੇ ਹੋ ਰਹੀਆਂ ਹਨ, ਉਨ੍ਹਾਂ ਕਾਲਜਾਂ ਵਿਚ ਵੀ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ | 04 ਐਚ ਐਸ ਪੀ 31