18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਬਾਬਾ ਮੰਝ ਕਾਨਵੈਂਟ ਸਕੂਲ ਨੇ ਸਟਾਫ਼ ਦੀ ਹੌਸਲਾ-ਅਫਜ਼ਾਈ ਲਈ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 05-02-2026
ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਸਕੂਲ ਪ੍ਰਬੰਧਨ ਵਲੋਂ ਪੂਰੇ ਸਟਾਫ਼ ਲਈ ਸਨੇਹ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਅਤੇ ਚੇਅਰਮੈਨ ਮਹੰਤ ਵਰਿੰਦਰ ਸਿੰਘ ਸਿੱਧੂ ਵੀ ਮੌਜੂਦ ਰਹੇ | ਇਸ ਸਮਾਗਮ ਦੌਰਾਨ ਸਟਾਫ਼ ਮੈਂਬਰਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ, ਜਿਸ 'ਚ ਸਟਾਫ਼ ਨੇ ਖੇਡਾਂ ਵਿਚ ਬੜੀ ਰੁਚੀ ਅਤੇ ਜੋਸ਼ ਨਾਲ ਭਾਗ ਲਿਆ | ਖੇਡਾਂ ਦੇ ਜੇਤੂਆਂ ਨੂੰ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਕੂਲ ਦੀ ਤਰੱਕੀ ਵਿਚ ਸਟਾਫ਼ ਦੀ ਮਿਹਨਤ ਅਤੇ ਸਮਰਪਣ ਦਾ ਮਹੱਤਵਪੂਰਨ ਯੋਗਦਾਨ ਹੈ ਅਤੇ ਇਸ ਤਰ੍ਹਾਂ ਦੇ ਸਮਾਗਮ ਆਪਸੀ ਸਾਂਝ ਅਤੇ ਟੀਮ ਵਰਕ ਨੂੰ ਹੋਰ ਮਜ਼ਬੂਤ ਕਰਦੇ ਹਨ ਹਨ | ਚੇਅਰਮੈਨ ਮਹੰਤ ਵਰਿੰਦਰ ਸਿੰਘ ਸਿੱਧੂ ਨੇ ਵੀ ਸਟਾਫ਼ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਪਰਿਵਾਰ ਦੀ ਸਫਲਤਾ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ | ਅੰਤ ਵਿੱਚ ਸਕੂਲ ਦੇ ਪਿ੍ੰਸੀਪਲ ਅਸ਼ਵਨੀ ਕੁਮਾਰ ਅਤੇ ਵਾਈਸ ਪਿ੍ੰਸੀਪਲ ਜਗਮੀਤ ਕੌਰ ਅਤੇ ਸਟਾਫ਼ ਮੈਂਬਰਾਂ ਨੇ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 7 ਨੂੰ , ਤਿਆਰੀਆਂ ਮੁਕੰਮਲ-ਡਾਕਟਰ ਭਾਈ ਅਮਰੀਕ ਸਿੰਘ ਅਗਲੀ ਖ਼ਬਰ ਰਾਜ ਪੱਧਰੀ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਮਾਰਗ 'ਤੇ ਪੈਂਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ
Ad Position 24