18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਆਂਗਣਵਾੜੀ ਸੈਂਟਰ ਸੰਸਾਰਪੁਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 05-02-2026
ਪੱਸੀ ਕੰਢੀ, 4 ਫਰਵਰੀ (ਜਗਤਾਰ ਸਿੰਘ ਰਜਪਾਲਮਾ)- ਆਂਗਣਵਾੜੀ ਸੈਂਟਰ ਸੰਸਾਰਪੁਰ ਵਿਖੇ 'ਵਿਸ਼ਵ ਕੈਂਸਰ ਦਿਵਸ' ਮਨਾਇਆ ਗਿਆ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਦੱਸਿਆ ਕਿ ਵਿਸ਼ਵ ਕੈਂਸਰ ਦਿਵਸ ਹਰ ਸਾਲ 4 ਫਰਵਰੀ ਨੂੰ ਮਨਾਇਆ ਜਾਂਦਾ ਹੈ ਜਿਸ ਦਾ ਉਦੇਸ਼ ਕੈਂਸਰ ਬਾਰੇ ਜਾਗਰੂਕਤਾ ਫੈਲਾਉਣਾ ਹੈ ਅਤੇ ਇਸ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਦੇ ਬਦਲਾਂ ਬਾਰੇ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ | ਕੈਂਸਰ ਨੂੰ ਸ਼ੁਰੂਆਤੀ ਅਵਸਥਾ 'ਚ ਪਛਾਣ ਕੇ ਇਲਾਜ ਦੁਆਰਾ ਕਾਬੂ ਕੀਤਾ ਜਾ ਸਕਦਾ ਹੈ | ਇਸ ਸਮੇਂ ਸੀ.ਐੱਚ. ਓ ਹਰਕੀਰਤ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਵਰਲਡ ਹੈਲਥ ਆਰਗਨਾਈਜ਼ੇਸ਼ਨ ਨੇ ਦੁਨੀਆ ਭਰ ਵਿਚ ਸਭ ਤੋਂ ਵੱਧ ਮੌਤਾਂ ਲਈ ਕੈਂਸਰ ਨੂੰ ਦੂਸਰਾ ਸਭ ਤੋਂ ਵੱਡਾ ਕਾਰਨ ਮੰਨਿਆ ਹੈ | ਉਨ੍ਹਾਂ ਕਿਹਾ ਸਾਨੂੰ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ, ਰੋਜ਼ਾਨਾ ਇਸ ਕਸਰਤ ਕਰਨੀ ਚਾਹੀਦੀ ਹੈ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਸੀ.ਐੱਚ.ਓ. ਹਰਕੀਰਤ ਸਿੰਘ, ਕਮਲੇਸ਼ ਦੇਵੀ ਏ.ਐਨ.ਐਮ., ਸਰਪੰਚ ਮਮਤਾ ਦੇਵੀ, ਸੰਜੀਵ ਕੁਮਾਰ ਪੰਚ, ਗੁਰਦੀਪ ਕੌਰ ਪੰਚ, ਅਨੀਤਾ ਦੇਵੀ, ਸੁਨੀਤਾ ਦੇਵੀ, ਰੀਨਾ ਕੁਮਾਰੀ, ਨਿਰਮਲਾ ਦੇਵੀ (ਆਸ਼ਾ ਵਰਕਰ) ਅਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 7 ਨੂੰ , ਤਿਆਰੀਆਂ ਮੁਕੰਮਲ-ਡਾਕਟਰ ਭਾਈ ਅਮਰੀਕ ਸਿੰਘ ਅਗਲੀ ਖ਼ਬਰ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 9 ਤੋਂ
Ad Position 24