ਐਮਾਂ ਮਾਂਗਟ, 4 ਫਰਵਰੀ (ਗੁਰਾਇਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ (ਮੁਕੇਰੀਆਂ) ਵਿਖੇ 7 ਫ਼ਰਵਰੀ ਦਿਨ ਸਨਿਚਰਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਪ੍ਰਬੰਧਕ ਕਮੇਟੀ, ਨਗਰ ਦੀਆਂ ਸੰਗਤਾਂ ਅਤੇ ਐਨ.ਆਰ.ਆਈ.ਭਰਾਵਾਂ ਦੇ ਵੱਡੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ (ਮੁਕੇਰੀਆਂ) ਦੇ ਮੁੱਖ ਸੇਵਾਦਾਰ ਅਤੇ ਹੈੱਡ ਗ੍ਰੰਥੀ ਬਾਬਾ ਮੱਖਣ ਸ਼ਾਹ ਲੁਬਾਣਾ ਸੈਂਟਰ ਨਿਊਯਾਰਕ ਡਾਕਟਰ ਭਾਈ ਅਮਰੀਕ ਸਿੰਘ ਨੇ ਦੱਸਿਆ ਕਿ ਇਸ ਮਹਾਨ ਕੀਰਤਨ ਦਰਬਾਰ ਵਿਚ ਪੰਥ ਦੀਆਂ ਮਾਣਮਤੀਆਂ ਸ਼ਖ਼ਸੀਅਤਾਂ, ਪ੍ਰਸਿੱਧ ਰਾਗੀ ਅਤੇ ਕਥਾਵਾਚਕ ਜਥੇ ਅਤੇ ਸੰਤ ਮਹਾਂਪੁਰਸ਼ ਜਿਨ੍ਹਾਂ ਵਿਚ ਬਾਬਾ ਦਲਜੀਤ ਸਿੰਘ ਜੀ ਸ਼ਿਕਾਗੋ, ਪ੍ਰਧਾਨ ਸੁਖਜਿੰਦਰ ਸਿੰਘ ਸੁਭਾਨਪੁਰ ਯੂ.ਐਸ.ਏ. ਵਾਲੇ, ਸੰਤ ਬਾਬਾ ਹਰਜਿੰਦਰ ਸਿੰਘ ਮੰਝਪੁਰ, ਸੰਤ ਬਾਬਾ ਸਰਬਜੀਤ ਸਿੰਘ ਮਹਿੰਦੀਪੁਰ, ਸੰਤ ਸਤਿੰਦਰ ਸਿੰਘ ਕਿਲੇ੍ਹ ਵਾਲੇ, ਸੰਤ ਬਾਬਾ ਗੁਰਨਾਮ ਸਿੰਘ ਗੇਰਾ ਤੋਂ ਇਲਾਵਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਲਖਵਿੰਦਰ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸ਼ੌਕੀਨ ਸਿੰਘ, ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ, ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਭਾਈ ਗੁਰਪ੍ਰੀਤ ਸਿੰਘ ਬੱਲੜਵਾਲ ਅਤੇ ਸਾਥੀ ਸ਼ਬਦ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਪੇਸ਼