ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਮਾਸ ਮੀਡੀਆ ਵਿੰਗ ਵਲੋਂ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮੌਕੇ ਸਿਵਲ ਹਸਪਤਾਲ ਦੇ ਜਚਾ ਬੱਚਾ ਵਾਰਡ 'ਚ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਵਿਸ਼ੇਸ਼ ਰੂਪ ਨਾਲ ਸ਼ਾਮਿਲ ਹੋਏ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਜੋਤ ਸਿੰਘ ਅਤੇ ਡਾਕਟਰ ਨੇਹਾ ਪਾਲ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾਕਟਰ ਕਪਿਲ ਡੋਗਰਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ ਵੀ ਹਾਜ਼ਰ ਸਨ | ਇਸ ਮੌਕੇ ਡਾ. ਰਣਜੀਤ ਸਿੰਘ ਨੇ ਮਰੀਜ਼ਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਂਸਰ ਦੀ ਸ਼ੁਰੂਆਤੀ ਅਵਸਥਾ 'ਚ ਪਹਿਚਾਣ ਹੋਣ 'ਤੇ ਇਸ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ | ਉਨ੍ਹਾਂ ਕਿਹਾ ਕਿ ਕੈਂਸਰ ਦੀ ਬਿਮਾਰੀ ਤੇਜ਼ੀ ਨਾਲ ਵਧ ਰਹੀ ਹੈ, ਜਿਸ ਦੇ ਮੁੱਖ ਕਾਰਨ ਪ੍ਰਦੂਸ਼ਿਤ ਵਾਤਾਵਰਨ, ਅਸੰਤੁਲਿਤ ਜੀਵਨ ਸ਼ੈਲੀ, ਰਸਾਇਣਿਕ ਪਦਾਰਥਾਂ ਦੀ ਅਤਿ ਵਰਤੋਂ, ਸਿਗਰਟਨੋਸ਼ੀ, ਤੰਬਾਕੂ ਅਤੇ ਅਣਹੇਲਦੀ ਭੋਜਨ ਦੀ ਆਦਤ ਹਨ | ਕੈਂਸਰ ਤੋਂ ਬਚਾਅ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣੀ ਚਾਹੀਦੀ ਹੈ | ਗਾਇਨੀ ਡਾ. ਪਰਵਾਜ ਨੇ ਕਿਹਾ ਕਿ ਕੈਂਸਰ ਸਰੀਰ ਦੇ ਕਿਸੇ ਵੀ ਅੰਗ ਵਿਚ ਹੋ ਸਕਦਾ ਹੈ, ਪਰ ਅÏਰਤਾਂ ਵਿਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਅਤੇ ਬੈੱ੍ਰਸਟ ਕੈਂਸਰ ਸਭ ਤੋਂ ਆਮ ਹਨ | ਉਨ੍ਹਾਂ ਜ਼ੋਰ ਦਿੱਤਾ ਕਿ ਜੇ ਅÏਰਤਾਂ ਸਮੇਂ-ਸਿਰ ਆਪਣੀ ਸਕਰੀਨਿੰਗ ਕਰਵਾਉਣ ਤਾਂ ਕੈਂਸਰ ਨੂੰ ਸ਼ੁਰੂਆਤੀ ਪੱਧਰ 'ਤੇ ਪਛਾਣ ਕੇ ਇਲਾਜ ਕਰਨਾ ਆਸਾਨ ਹੁੰਦਾ ਹੈ | ਇਸ ਮੌਕੇ ਡਾ. ਮਨਦੀਪ ਕੌਰ ਤੇ ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਬਾਬਾ ਭਾਗ ਸਿੰਘ ਤੇ ਰਿਆਤ ਬਾਹਰਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਪੋਸਟਰ ਬਣਾਏ ਅਤੇ ਉਨ੍ਹਾਂ ਰਾਹੀਂ ਮਰੀਜ਼ਾ ਨੂੰ ਜਾਗਰੂਕ ਕੀਤਾ | ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦੇ ਨਾਲ ਨਾਲ ਸਮੂਹ ਸਿਹਤ ਸੰਸਥਾਵਾਂ ਵਿਚ ਇਸ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ ਜ਼ਿਲ੍ਹਾ ਡੈਂਟਲ ਸਿਹਤ ਵਿਭਾਗ ਸਿਵਲ ਹਸਪਤਾਲ ਵਲੋਂ ਓਰਲ ਕੈਂਸਰ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ |