ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਮੁਹੱਲਾ ਫ਼ਤਹਿਗੜ੍ਹ ਹੁਸ਼ਿਆਰਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗਿਆਨੀ ਗੁਰਬਚਨ ਸਿੰਘ ਪੰਨਵਾ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਵਿਸ਼ੇਸ਼ ਸੇਵਾਵਾਂ ਦੇ ਚੱਲਦਿਆਂ ਯੰਗ ਖ਼ਾਲਸਾ ਗਰੁੱਪ ਦੇ ਸਮੂਹ ਮੈਂਬਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ਨੇ ਗਰੁੱਪ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਉੱਘੇ ਸਮਾਜ ਸੇਵੀ ਵਰਿੰਦਰ ਸਿੰਘ ਪਰਹਾਰ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਗਰੁੱਪ ਦੇ ਪ੍ਰਧਾਨ ਜਗਜੀਤ ਸਿੰਘ ਬੱਤਰਾ ਨੇ ਦੱਸਿਆ ਕਿ ਯੰਗ ਖ਼ਾਲਸਾ ਗਰੁੱਪ ਦੀ ਟੀਮ ਵਲੋਂ ਆਉਣ ਵਾਲੇ ਸਮੇਂ 'ਚ ਵੀ ਸਮਾਜ ਸੇਵੀ ਕੰਮ ਨਿਰੰਤਰ ਜਾਰੀ ਰਹਿਣਗੇ | ਇਸ ਮੌਕੇ ਡਾ. ਹਰਜਿੰਦਰ ਸਿੰਘ ਓਬਰਾਏ, ਬਲਵੀਰ ਸਿੰਘ, ਜਗੀਰ ਸਿੰਘ, ਮਾ: ਬਲਦੇਵ ਸਿੰਘ, ਪਰਵਿੰਦਰ ਸਿੰਘ, ਗੁਲਜਾਰ ਸਿੰਘ, ਭੁਪਿੰਦਰ ਸਿੰਘ, ਦਲਜੀਤ ਸਿੰਘ ਮਾਨ, ਬਲਜਿੰਦਰ ਸਿੰਘ, ਹਰਮਿੰਦਰ ਸਿੰਘ, ਬਲਜੀਤ ਸਿੰਘ, ਡਾ.ਆਸ਼ੂ ਗੋਇਲ, ਰਾਜਵਿੰਦਰ ਕੌਰ ਤੇ ਮਨੂਰੀਤ ਆਦਿ ਹਾਜ਼ਰ ਸਨ |