ਦਸੂਹਾ, 4 ਫਰਵਰੀ (ਭੁੱਲਰ)-ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕੇ ਦੇ ਪਿੰਡ ਬੇਗਪੁਰ ਅਤੇ ਪਿੰਡ ਵਾਸੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਉਪਲਬਧ ਕਰਵਾਉਣ ਦੇ ਉਦੇਸ਼ ਨਾਲ 55 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਟਿਊਬਵੈੱਲ ਦੇ ਕਾਰਜ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਪਿੰਡ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਪ੍ਰਦਾਨ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ | ਵਿਧਾਇਕ ਨੇ ਕਿਹਾ ਕਿ ਸਾਫ਼ ਪਾਣੀ ਹਰ ਨਾਗਰਿਕ ਦਾ ਮੌਲਿਕ ਅਧਿਕਾਰ ਹੈ ਅਤੇ ਇਸ ਟਿਊਬਵੈੱਲ ਦੀ ਸਥਾਪਨਾ ਨਾਲ ਪਿੰਡ ਦੀ ਨਵੀਂ ਆਬਾਦੀ ਦੇ ਸੈਂਕੜੇ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ | ਇਸ ਦੌਰਾਨ ਵਿਧਾਇਕ ਨੇ ਟਿਊਬਵੈੱਲ ਲਈ ਆਪਣੀ ਨਿੱਜੀ ਜ਼ਮੀਨ ਦਾਨ ਕਰਨ ਵਾਲੇ ਪਰਿਵਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਇਸ ਨੰੂ ਪਿੰਡ ਲਈ ਇੱਕ ਮਹੱਤਵਪੂਰਨ ਤੋਹਫ਼ਾ ਦੱਸਿਆ | ਇਸ ਮੌਕੇ ਵੱਡੀ ਗਿਣਤੀ ਵਿਚ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |