ਹੁਸ਼ਿਆਰਪੁਰ, 4 ਫਰਵਰੀ (ਨਰਿੰਦਰ ਸਿੰਘ ਬੱਡਲਾ)-ਪੰਜਾਬ ਹਿਤੈਸ਼ੀ ਲੋਕ ਸੰਸਥਾ (ਪਹਿਲ) ਦੀ ਕੋਰ ਕਮੇਟੀ ਦੀ ਮੀਟਿੰਗ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ ਵਿਖੇ ਪ੍ਰਧਾਨ ਤਰਸੇਮ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਨੂੰ ਅਜੋਕੇ ਸਮੇਂ 'ਚ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪ੍ਰਧਾਨ ਜੱਸੋਵਾਲ ਨੇ ਕਿਹਾ ਕਿ ਸੂਬੇ 'ਚ ਵੱਧ ਰਹੀ ਨਸ਼ਾਖੋਰੀ ਨੂੰ ਰੋਕਣ ਲਈ ਸਰਕਾਰ ਨੰੂ ਹੋਰ ਵੱਧ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸੂਬੇ 'ਚ ਵੱਧ ਰਹੀਆਂ ਸਮੱਸਿਆਵਾਂ ਦੇ ਹੱਲ ਅਤੇ ਸਹੀ ਤਰੀਕੇ ਲੱਭਣ ਲਈ ਜ਼ਿਲ੍ਹੇ 'ਚ ਇਕ ਸੂਬਾ ਪੱਧਰੀ ਸੈਮੀਨਾਰ 15 ਫਰਵਰੀ ਨੂੰ ਕੀਤਾ ਜਾਵੇਗਾ | ਜਿਸ 'ਚ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਬੁੱਧੀਜੀਵੀ ਭਾਗ ਲੈਣਗੇ | ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਕਾਲੂਵਾਹਰ, ਮਾ: ਰਾਮ ਕਿਸ਼ਨ ਪੱਲੀ ਝਿੱਕੀ, ਜਸਵੀਰ ਸਿੰਘ ਪਰਮਾਰ, ਗੁਰਦੇਵ ਸਿੰਘ ਅੰਮਿ੍ਤਸਰ, ਦਵਿੰਦਰ ਸਿੰਘ ਗੇਰਾ, ਸੋਹਣ ਸਿੰਘ, ਅਜਮੇਰ ਸਿੰਘ ਸਹੋਤਾ ਆਦਿ ਹਾਜ਼ਰ ਸਨ |