18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 05-02-2026
ਗੜ੍ਹਸ਼ੰਕਰ, 4 ਫਰਵਰੀ (ਧਾਲੀਵਾਲ)-ਕੁਲ ਹਿੰਦ ਕਿਸਾਨ ਸਭਾ ਦੀ ਕੇਂਦਰੀ ਕਾਲ 'ਤੇ ਗੜ੍ਹਸ਼ੰਕਰ ਵਿਖੇ ਮੀਟਿੰਗ ਉਪਰੰਤ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਦਰਸ਼ਨ ਸਿੰਘ ਮੱਟੂ ਸੂਬਾਈ ਮੀਤ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰੀ ਬਜਟ 'ਚ ਸੰਕਟ ਮੰੂਹ ਆਈ ਕਿਸਾਨੀ ਅਤੇ ਮਜ਼ਦੂਰਾਂ ਦੇ ਕਰਜ਼ ਮੁਆਫ਼ੀ ਬਾਰੇ ਕੋਈ ਗੱਲ ਨਹੀਂ ਕੀਤੀ | ਕਾਰਪੋਰੇਟ ਘਰਾਣਿਆਂ ਦਾ 15 ਲੱਖ ਕਰੋੜ ਕਰਜ਼ਾ ਹੋ ਚੁੱਕਾ ਤੇ ਕਿਸਾਨਾਂ, ਮਜ਼ਦੂਰਾਂ ਦਾ 18 ਲੱਖ ਕਰੋੜ ਦਾ ਕਰਜ਼ ਖੜ੍ਹਾ ਹੈ | ਫ਼ਸਲਾਂ ਦੀ ਪੈਦਾਵਾਰ ਘਟੀ ਹੈ, ਪਹਿਲਾ ਔਸਤਨ ਵਿਕਾਸ ਦਰ 4.45 ਫ਼ੀਸਦੀ ਸੀ ਜੋ ਹੁਣ 3.5 ਫ਼ੀਸਦੀ ਹੈ | ਬੁਲਾਰਿਆਂ ਨੇ ਮਨਰੇਗਾ ਸਕੀਮ ਬੰਦ ਕਰਨ ਦੀ ਨਿਖੇਧੀ ਕਰਦਿਆਂ ਬਿਜਲੀ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਗੁਰਮੀਤ ਸਿੰਘ ਪਾਂਗਲੀ ਨੇ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਨੇਕ ਸਿੰਘ ਬੰਗਾ, ਵਿੱਕੀ, ਦਰਸ਼ਨ ਸਿੰਘ, ਜੋਗਿੰਦਰ ਸਿੰਘ, ਰੌਸ਼ਨ ਲਾਲ, ਹਰਮੇਸ਼, ਸੁਨੀਤਾ, ਮਹਿੰਦਰ ਕੌਰ ਬੱਬਲੀ ਤੇ ਹੋਰ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਪੰਜਾਬ ਹਿਤੈਸ਼ੀ ਲੋਕ ਸੰਸਥਾ ਦੀ ਕੋਰ ਕਮੇਟੀ ਦੀ ਮੀਟਿੰਗ
Ad Position 24