18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਅਥਲੈਟਿਕ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 05-02-2026
ਹਾਜੀਪੁਰ, 4 ਫਰਵਰੀ (ਜੋਗਿੰਦਰ ਸਿੰਘ)-ਬਾਬਾ ਸ੍ਰੀ ਚੰਦ ਐਜੂਕੇਸ਼ਨਲ ਐਂਡ ਵੈੱਲਫੇਅਰ ਟਰੱਸਟ ਮੁਕੇਰੀਆਂ ਦੁਆਰਾ ਚਲਾਏ ਜਾ ਰਹੇ ਪਿੰਡ ਪਨਖੂਹ ਵਿਖੇ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ 'ਚ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਬਾਲਕਿ੍ਸ਼ਨ ਪੀ.ਐਨ.ਬੀ. (ਮੁਕੇਰੀਆਂ) ਅਤੇ ਮੈਨੇਜਰ ਰਮੇਸ਼ ਅੱਤਰੀ ਪੀ.ਐਨ.ਬੀ. (ਮੁਕੇਰੀਆਂ) ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਸਕੂਲ ਦੇ ਚੇਅਰਮੈਨ ਤੋਂ ਇਲਾਵਾ ਐਮ.ਡੀ. ਸੰਜੀਵ ਚਿੱਬ ਅਤੇ ਟਰੱਸਟੀ ਕਾਂਤਾ ਦੇਵੀ ਵੀ ਮੌਜੂਦ ਸਨ | ਹੋਣਹਾਰ ਵਿਦਿਆਰਥੀਆਂ ਨੇ ਮਸ਼ਾਲ ਜਗਾਈ ਅਤੇ ਖੇਡ ਦੀ ਚੰਗੀ ਭਾਵਨਾ ਨੂੰ ਬਰਕਰਾਰ ਰੱਖਣ ਦੀ ਸਹੁੰ ਚੁੱਕੀ | ਅਥਲੀਟਾਂ ਨੇ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ | ਸਕੂਲ ਦੇ ਚਾਰ ਸਦਨਾਂ ਦੇ ਵਿਦਿਆਰਥੀਆਂ ਐਮਰਾਲਡ, ਰੂਬੀ, ਸਫਾਇਰ ਅਤੇ ਟੋਪਾਜ਼ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਹਿੱਸਾ ਲਿਆ | ਦੂਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ 50 ਮੀਟਰ, 100 ਮੀਟਰ, ਬੈਕਪੈਕ ਦੌੜ, ਬੋਰੀ ਦੌੜ, ਅਤੇ ਗ਼ੁਬਾਰਾ ਦੌੜ ਰਾਹੀਂ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ | ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ 100 ਮੀਟਰ, 200 ਮੀਟਰ ਅਤੇ 400 ਮੀਟਰ ਰਿਲੇਅ ਦੌੜ ਵਿਚ ਵਧੀਆ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਐਰੋਬਿਕ ਡਾਂਸ, ਕਰਾਟੇ ਅਤੇ ਯੋਗਾ ਵੀ ਪੇਸ਼ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਮੁੱਖ ਮਹਿਮਾਨ ਅਤੇ ਦਰਸ਼ਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਭੇਟ ਕੀਤੇ | 2025-26 ਅਕਾਦਮਿਕ ਸਾਲ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲਿਆਂ ਨੂੰ ਟਰਾਫ਼ੀਆਂ ਪ੍ਰਦਾਨ ਕੀਤੀਆਂ ਗਈਆਂ | ਮੁੱਖ ਮਹਿਮਾਨ ਬਾਲਕਿ੍ਸ਼ਨ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਸ਼ਾਮਿਲ ਹੋ ਕੇ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਸਿਹਤ ਬਣਾਈ ਰੱਖਣ ਲਈ ਉਤਸ਼ਾਹਿਤ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੇ ਗਿੱਧਾ ਅਤੇ ਭੰਗੜੇ ਦਾ ਦਿਲ ਖਿਚਵਾਂ ਪ੍ਰਦਰਸ਼ਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਲੋਕਾਂ ਦਾ ਨਿਆਂ ਪ੍ਰਣਾਲੀ 'ਤੇ ਵਿਸ਼ਵਾਸ ਵਧਿਆ- ਕੋਠੇ ਜੱਟਾਂ ਅਗਲੀ ਖ਼ਬਰ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24