22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਹੁਸ਼ਿਆਰਪੁਰ 'ਚ ਚੱਕਾ ਜਾਮ 12 ਨੂੰ

Ad Position 21
No active advertisement
ਅਜੀਤ ਡੈਸਕ 06-02-2026
ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)-ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਦੀ ਸਾਂਝੀ ਮੀਟਿੰਗ ਪ੍ਰਵੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੀਟੂ ਦੇ ਆਗੂ ਮਹਿੰਦਰ ਕੁਮਾਰ ਬੱਡੋਆਣ, ਗੁਰਬਖ਼ਸ਼ ਕੌਰ, ਖੇਤ ਮਜ਼ਦੂਰਾਂ ਦੇ ਆਗੂ ਮਹਿੰਦਰ ਰਾਮ, ਕਿਸਾਨ ਆਗੂ ਆਸ਼ਾ ਨੰਦ ਨੇ ਸੰਬੋਧਨ ਕਰਦੇ ਹੋਏ ਕਿਹਾ ਮੋਦੀ ਸਰਕਾਰ ਨੇ ਚਾਰ ਬਿੱਲ ਮਜ਼ਦੂਰਾਂ, ਕਿਸਾਨਾਂ ਵਿਰੁੱਧ ਪਾਸ ਕੀਤੇ ਹਨ | ਇਨ੍ਹਾਂ ਬਿੱਲਾਂ ਵਿਰੱੁਧ ਦੇਸ਼ ਦੀਆਂ 10 ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ 12 ਫਰਵਰੀ ਨੂੰ ਦੇਸ਼ ਅੰਦਰ ਹੜਤਾਲ ਕੀਤੀ ਜਾ ਰਹੀ ਹੈ | ਜ਼ਿਲ੍ਹਾ ਹੁਸ਼ਿਆਰਪੁਰ 'ਚ ਵੀ ਇਸ ਦਿਨ ਜ਼ਬਰਦਸਤ ਹੜਤਾਲ ਕਰਕੇ ਬੱਸ ਸਟੈਂਡ ਅੱਗੇ ਚੱਕਾ ਜਾਮ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਸਾਥੀ ਸ਼ਮੂਲੀਅਤ ਕਰਨਗੇ | ਆਗੂਆਂ ਨੇ ਕਿਹਾ ਇਹ ਬਿੱਲ ਜਦੋਂ ਤੱਕ ਰੱਦ ਨਹੀ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰੀ ਬਜਟ 'ਚ ਵੀ ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਸਮੇਤ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ | ਇਸ ਮੌਕੇ ਸੱਤਿਆ ਦੇਵੀ, ਪ੍ਰਮੋਦ, ਵਿਸ਼ਾਲ ਗੁਪਤਾ, ਸੁਖਵੀਰ ਸਿੰਘ, ਬਲਦੇਵ ਰਾਜ, ਹਰਮੇਸ਼ ਲਾਲ, ਸੁਰਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰਨਗੇ-ਕੁਲਦੀਪ ਧਾਲੀਵਾਲ ਅਗਲੀ ਖ਼ਬਰ ਅਸ਼ੋਕ ਪੁਰੀ ਨੂੰ 'ਐਵਾਰਡ ਫ਼ਾਰ ਐਕਸੀਲੈਂਸ ਸੋਸ਼ਲ ਅਵੇਰਨੈਸ' ਮਿਲਣ 'ਤੇ ਸਮਾਗਮ ਕਰਵਾਇਆ
Ad Position 24