22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰਨਗੇ-ਕੁਲਦੀਪ ਧਾਲੀਵਾਲ

Ad Position 21
No active advertisement
ਅਜੀਤ ਡੈਸਕ 06-02-2026
ਗੜ੍ਹਸ਼ੰਕਰ, 5 ਫਰਵਰੀ (ਧਾਲੀਵਾਲ)- ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਮੀਨਾਰ-ਏ-ਬੇਗਮਪੁਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 6 ਫਰਵਰੀ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਦਿਆਂ ਸੂਬੇ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨਗੇ | ਇਹ ਪ੍ਰਗਟਾਵਾ ਰਾਜ ਪੱਧਰੀ ਸਮਾਗਮ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਬੁਲਾਰੇ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕੀਤਾ | ਇਸ ਮੌਕੇ ਜਸਵੀਰ ਸਿੰਘ ਗੜ੍ਹੀ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਗੁਰਲਾਲ ਸੈਲਾ ਤੇ ਹੋਰ ਆਗੂ ਵੀ ਗੁਰੂ ਘਰ ਵਿਖੇ ਨਤਮਸਤਕ ਹੋਏ | ਇਸ ਮੌਕੇ ਸ੍ਰੀ ਚਰਨਛੋਹ ਗੰਗਾ ਅਸਥਾਨ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਨੇ ਕੁਲਦੀਪ ਸਿੰਘ ਧਾਲੀਵਾਲ, ਜਸਵੀਰ ਸਿੰਘ ਗੜ੍ਹੀ ਤੇ ਹੋਰਾਂ ਦਾ ਸਨਮਾਨ ਕਰਦਿਆਂ ਗੁਰੂ ਘਰ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਲ 2027 ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਤਿਹਾਸਕ ਅਤੇ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 4 ਫਰਵਰੀ ਤੋਂ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ, ਸਮਾਜਿਕ ਸਦਭਾਵਨਾ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ, ਜਿਸਨੂੰ ਹਰ ਵਿਅਕਤੀ ਦਾ ਪਹੁੰਚਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਪੂਰੀ ਤਰ੍ਹਾਂ ਵੱਚਨਬੱਧ ਹੈ | ਇਸ ਮੌਕੇ ਮੁੱਖ ਗ੍ਰੰਥੀ ਸੰਤ ਗਿਰਧਾਰੀ ਲਾਲ, ਮੁੱਖ ਕੈਸ਼ੀਅਰ ਸੰਤ ਕਰਮ ਚੰਦ, ਬਾਬਾ ਦਿਆਲ ਚੰਦ ਬੰਗਾ, ਸੁਰਜੀਤ ਖਾਨਪੁਰੀ, ਜਗਦੀਸ਼ ਕੁਮਾਰ, ਬਾਬਾ ਸੁਰਿੰਦਰ ਰਾਜਸਥਾਨੀ, ਸੇਵਾ ਦਲ ਦੇ ਪ੍ਰਧਾਨ ਰਜਿੰਦਰ ਕੁਮਾਰ ਭੋਲਾ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਅਸ਼ਿਕਾ ਜੈਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਰਾਜ ਪੱਧਰੀ ਸਮਾਗਮ ਦੇ ਸਬੰਧ ਵਿਚ ਸ੍ਰੀ ਚਰਨ ਛੋਹ ਗੰਗਾ ਅਸਥਾਨ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੜ੍ਹਸ਼ੰਕਰ ਸੰਜੀਵ ਕੁਮਾਰ ਗੌੜ ਤੇ ਹੋਰ ਅਧਿਕਾਰੀ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਗੰਭੀਰ ਜ਼ਖਮੀ ਅਗਲੀ ਖ਼ਬਰ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਹੁਸ਼ਿਆਰਪੁਰ 'ਚ ਚੱਕਾ ਜਾਮ 12 ਨੂੰ
Ad Position 24