22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਅੱਜ ਸਬ ਡਵੀਜ਼ਨ ਗੜ੍ਹਸ਼ੰਕਰ 'ਚ ਪੈਂਦੇ ਵਿੱਦਿਅਕ ਅਦਾਰਿਆਂ 'ਚ ਛੁੱਟੀ

Ad Position 21
No active advertisement
ਅਜੀਤ ਡੈਸਕ 06-02-2026
ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਰਬੀਰ ਕੌਰ ਭੁੱਲਰ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੇ ਸਬੰਧ 'ਚ ਸਬ ਡਵੀਜ਼ਨ ਗੜ੍ਹਸ਼ੰਕਰ 'ਚ ਪੈਂਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ 'ਚ 6 ਫਰਵਰੀ ਦਿਨ ਸ਼ੁੱਕਰਵਾਰ ਨੂੰ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਚੱਲ ਰਹੀਆਂ ਹਨ, ਉਨ੍ਹਾਂ ਸਕੂਲਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਮੰਗਾਂ ਨੂੰ ਲੈ ਕੇ 3 ਦਿਨਾਂ ਮੁਕੰਮਲ ਹੜਤਾਲ ਸ਼ੁਰੂ ਅਗਲੀ ਖ਼ਬਰ ਦੁਕਾਨਦਾਰ ਨੂੰ ਮੋਟਰਸਾਈਕਲ ਸਵਾਰਾਂ ਨੇ ਲੁੱਟਿਆ
Ad Position 24