22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਮੰਗਾਂ ਨੂੰ ਲੈ ਕੇ 3 ਦਿਨਾਂ ਮੁਕੰਮਲ ਹੜਤਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 06-02-2026
ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ ਦੀ ਅਗਵਾਈ 'ਚ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੰਮ ਮੁਕੰਮਲ ਠੱਪ ਰੱਖ ਕੇ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਐਡਵੋਕੇਟ ਘੁੰਮਣ ਨੇ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਦੇ ਚੱਲਦਿਆਂ ਨਿਆਇਕ ਪ੍ਰਣਾਲੀ ਨਾਲ ਜੁੜੇ ਵਿਅਕਤੀਆਂ 'ਤੇ ਕੰਮ ਦਾ ਬੋਝ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਐਲ.ਈ.ਡੀ.ਸੀ. 'ਚ ਇਕ ਪਾਸੇ ਸਰਕਾਰੀ ਵਕੀਲ ਨਿਯੁਕਤ ਕੀਤੇ ਗਏ ਹਨ ਅਤੇ ਦੂਸਰੇ ਪਾਸੇ ਸਰਕਾਰੀ ਵਕੀਲ ਹੀ ਇਨ੍ਹਾਂ ਮਾਮਲਿਆਂ 'ਚ ਡਿਫੈਂਸ ਕਰ ਰਹੇ ਹਨ, ਇਸ ਤਰ੍ਹਾਂ ਤਰਕਪੂਰਨ ਨਿਆਂ ਮਿਲਣਾ ਸੰਭਵ ਨਹੀਂ ਹੈ | ਉਨ੍ਹਾਂ ਕਿਹਾ ਕਿ ਦੋਨਾਂ ਵਕੀਲਾਂ ਨੂੰ ਸੂਬਾ ਸਰਕਾਰ ਵਲੋਂ ਤਨਖ਼ਾਹ ਦਿੱਤੀ ਜਾਂਦੀ ਹੈ, ਜਿਸ ਦੇ ਚੱਲਦਿਆਂ ਇਨਸਾਫ਼ ਦਾ ਤਕਾਜ਼ਾ ਘੱਟ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅਜਿਹੀ ਵਿਵਸਥਾ ਨਿਆਇਕ ਸਿਸਟਮ ਲਈ ਖ਼ਤਰਨਾਕ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਗ੍ਰਾਮ ਨਿਆਇਕ ਕੇਂਦਰ ਖੋਲ੍ਹਣ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ, ਜਿਸ ਦੀ ਪੰਜਾਬ 'ਚ ਬਹੁਤੀ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਹਰੇਕ ਵਿਅਕਤੀ ਕੋਲ ਆਪਣਾ ਸਾਧਨ ਹੈ, ਜਿਸ ਦੇ ਚੱਲਦਿਆਂ ਉਹ ਆਸਾਨੀ ਨਾਲ ਆ-ਜਾ ਸਕਦੇ ਹਨ ਅਤੇ ਇਨ੍ਹਾਂ ਗ੍ਰਾਮ ਨਿਆਇਕ ਕੇਂਦਰਾਂ ਦੀ ਬਹੁਤੀ ਜ਼ਰੂਰਤ ਨਹੀਂ ਹੈ | ਉਨ੍ਹਾਂ ਕਿਹਾ ਕਿ ਅੱਪਰ-ਕੋਰਟਾਂ ਅਤੇ ਹਾਈਕੋਰਟ ਵਲੋਂ ਐਕਸ਼ਨ ਪਲੈਨ ਤਹਿਤ ਫ਼ੈਸਲੇ ਕਰਨ ਲਈ ਕਿਹਾ ਜਾਂਦਾ ਹੈ, ਜਿਸ ਕਾਰਨ ਅਦਾਲਤਾਂ ਅਤੇ ਵਕੀਲਾਂ 'ਤੇ ਕੰਮ ਦਾ ਬੋਝ ਵੱਧ ਜਾਂਦਾ ਹੈ ਅਤੇ ਨਿਆਂ ਕਰਨ 'ਚ ਕਾਹਲੀ ਹੁੰਦੀ ਹੈ ਤੇ ਕਈ ਵਾਰ ਨਿਆਂ ਤਰਕਪੂਰਨ ਨਹੀਂ ਹੁੰਦਾ | ਉਨ੍ਹਾਂ ਦੱਸਿਆ ਕਿ ਉਕਤ ਮਾਮਲਿਆਂ ਨੂੰ ਲੈ ਕੇ ਇਹ ਸੂਬਾ ਪੱਧਰੀ ਹੜਤਾਲ 7 ਫਰਵਰੀ ਤੱਕ ਜਾਰੀ ਰਹੇਗੀ | ਇਸ ਮੌਕੇ ਐਡਵੋਕੇਟ ਵਿਕਰਮ ਸਿੰਘ ਮੀਤ ਪ੍ਰਧਾਨ, ਐਡਵੋਕੇਟ ਐਨ.ਐਸ. ਬੇਦੀ ਜਨਰਲ ਸਕੱਤਰ, ਐਡਵੋਕੇਟ ਮਨਿੰਦਰ ਕੌਰ, ਐਡਵੋਕੇਟ ਆਰ.ਪੀ. ਧੀਰ, ਐਡਵੋਕੇਟ ਖੁਸ਼ਬੂ ਮਿਸ਼ਰਾ, ਐਡਵੋਕੇਟ ਆਜ਼ਾਦ ਅਲੀ ਅੰਸਾਰੀ, ਐਡਵੋਕੇਟ ਇਸ਼ਾਨ ਕੌਸ਼ਲ, ਐਡਵੋਕੇਟ ਜਸਪਾਲ ਸਿੰਘ, ਐਡਵੋਕੇਟ ਅਜੇ ਸਿੰਘ ਕੰਵਰ, ਐਡਵੋਕੇਟ ਹਰਪ੍ਰੀਤ ਸਿੰਘ ਝਾਵਰ, ਐਡਵੋਕੇਟ ਪਵਨ ਬੱਧਣ, ਐਡਵੋਕੇਟ ਜਤਿੰਦਰ ਸਿੰਘ, ਐਡਵੋਕੇਟ ਸੂਰਜ ਸਿੰਘ, ਐਡਵੋਕੇਟ ਸੁਰਿੰਦਰ ਸਿੰਘ, ਐਡਵੋਕੇਟ ਦਿਨੇਸ਼ ਵਾਲੀਆ, ਐਡਵੋਕੇਟ ਰਾਹੁਲ ਕੁਮਾਰ ਆਦਿ ਹਾਜ਼ਰ ਸਨ |
05 ਐਚ ਐਸ ਪੀ 10
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਮ.ਬੀ. ਡੀ.ਏ.ਵੀ. ਸਕੂਲ ਤਲਵਾੜਾ ਦੇ ਨਿੱਜੀਕਰਨ ਵਿਰੁੱਧ ਡਾ. ਰਾਜ ਕੁਮਾਰ ਵਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾ... ਅਗਲੀ ਖ਼ਬਰ ਅੱਜ ਸਬ ਡਵੀਜ਼ਨ ਗੜ੍ਹਸ਼ੰਕਰ 'ਚ ਪੈਂਦੇ ਵਿੱਦਿਅਕ ਅਦਾਰਿਆਂ 'ਚ ਛੁੱਟੀ
Ad Position 24